ਹੜ੍ਹ ਪੀੜਤਾਂ ਦੀ ਮਦਦ ਲਈ ਡੇਰਾ ਬਾਬਾ ਮੁਰਾਦ ਸ਼ਾਹ ਆਇਆ ਅੱਗੇ
Wednesday, Sep 03, 2025 - 02:10 PM (IST)

ਜਲੰਧਰ : ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਲਈ ਜਿੱਥੇ ਸੂਬਾ ਸਰਕਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ, ਉਥੇ ਹੀ ਡੇਰਾ ਬਾਬਾ ਮੁਰਾਦ ਸ਼ਾਹ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਹੈ। ਡੇਰਾ ਬਾਬਾ ਮੁਰਾਦ ਸ਼ਾਹ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਸਮੱਗਰੀ ਭੇਜੀ ਜਾ ਰਹੀ ਹੈ। ਡੇਰੇ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਹ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਉਨ੍ਹਾਂ ਪਾਸੋਂ ਇਹ ਜਾਣਕਾਰੀ ਹਾਸਲ ਕਰਦੇ ਹਨ ਕਿ ਹੜ੍ਹਾਂ ਦੌਰਾਨ ਕਿਹੜੀ ਚੀਜ਼ ਦੀ ਜ਼ਿਆਦਾ ਲੋੜ ਹੈ। ਇਸ ਮਗਰੋਂ ਪ੍ਰਸ਼ਾਸਨ ਵੱਲੋਂ ਦਿੱਤੀ ਜਾਂਦੀ ਜਾਣਕਾਰੀ ਜਾਂ ਜਿਹੜੀ ਮੰਗ ਕੀਤੀ ਜਾਂਦੀ ਹੈ, ਉਸੇ ਦੇ ਆਧਾਰ 'ਤੇ ਰਾਹਤ ਸਮੱਗਰੀ ਭੇਜੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਮੁੜ ਵੱਧ ਗਈਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਦੇ ਉੱਘੇ ਗਾਇਕ ਗੁਰਦਾਸ ਮਾਨ ਇਸ ਡੇਰੇ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਦੀ ਅਗਵਾਈ ਦੇ ਤਹਿਤ ਹੀ ਹੜ੍ਹ ਪੀੜਤਾਂ ਨੂੰ ਇਹ ਰਾਸ਼ਨ/ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਗੁਰਦਾਸ ਮਾਨ ਵੱਖਰੇ ਤੌਰ 'ਤੇ ਹੜ੍ਹ ਪੀੜਤਾਂ ਦੀ ਮਦਦ ਲਈ 25 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਪਟਿਆਲਾ ਵਿਚ ਖ਼ਤਰੇ ਦੀ ਘੰਟੀ, ਪ੍ਰਸ਼ਾਸਨ ਨੇ ਜਾਰੀ ਕੀਤਾ ਹਾਈ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e