ਪੰਜਾਬ 'ਚ ਹੜ੍ਹ! ਮੰਡ ਇਲਾਕੇ 'ਚ ਬਿਆਸ ਦਰਿਆ ਨੇ ਮਚਾਈ ਤਬਾਹੀ, ਘਰ ਛੱਡਣ ਨੂੰ ਮਜਬੂਰ ਹੋਏ ਲੋਕ
Thursday, Aug 14, 2025 - 05:11 PM (IST)

ਕਪੂਰਥਲਾ (ਵੈੱਬ ਡੈਸਕ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਮੰਡ ਇਲਾਕੇ ਵਿਚ ਭਾਰੀ ਤਬਾਹੀ ਮਚ ਗਈ ਹੈ। ਮੰਡ ਇਲਾਕੇ ਵਿਚ ਬਿਆਸ ਦਰਿਆ ਦਾ ਬੰਨ੍ਹ ਟੁੱਟਣ ਨਾਲ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਰਿਹਾਇਸ਼ੀ ਇਲਾਕੇ ਪੂਰੀ ਤਰ੍ਹਾਂ ਪਾਣੀ ਦੀ ਲਪੇਟ ਵਿਚ ਆ ਚੁੱਕੇ ਹਨ। 15 ਪਿੰਡ ਪਾਣੀ ਵਿਚ ਡੁੱਬ ਗਏ ਹਨ। ਪਿੰਡਾਂ ਵਿਚ ਕਈ-ਕਈ ਫੁੱਟ ਪਾਣੀ ਭਰ ਚੁੱਕਾ ਹੈ। ਕਿਸਾਨਾਂ ਦੀ ਫ਼ਸਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀ ਹਜ਼ਾਰਾਂ ਵੀ ਏਕੜ ਫ਼ਸਲ ਵੀ ਤਬਾਹ ਚੁੱਕੀ ਹੈ। ਲੋਕ ਆਪਣੇ ਘਰਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜਬੂਰ ਹੋ ਚੁੱਕੇ ਹਨ। ਮੌਕੇ ਉਤੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵੀ ਮੋਰਚਾ ਸਾਂਭਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਇਹ ਸਕੂਲ ਬੰਦ ਕਰਨ ਦੇ ਹੁਕਮ
ਜ਼ਿਕਰਯੋਗ ਹੈ ਕਿ ਬਿਆਸ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਦੇ ਕੁਝ ਪਿੰਡਾਂ ਦੇ ਖੇਤਾਂ ਵਿਚ ਪਾਣੀ ਭਰਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਬਾਊਪੁਰ ਜਦੀਦ ਦਾ ਦੌਰਾ ਕੀਤਾ ਗਿਆ ਸੀ। ਡਿਪਟੀ ਕਮਿਸ਼ਨਰ ਨੇ ਟਰੈਕਟਰ ਰਾਹੀਂ ਲੋਕਾਂ ਅਤੇ ਕਿਸਾਨਾਂ ਤੱਕ ਪਹੁੰਚ ਕਰਕੇ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹਤਿਆਤ ਵਜੋਂ ਬਾਊਪੁਰ ਵਿਖੇ ਸਰਕਾਰੀ ਹਾਈ ਸਕੂਲ ਬਾਊਪੁਰ ਜਦੀਦ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਊਪੁਰ ਜਦੀਦ ਨੂੰ ਅਗਲੇ 2 ਦਿਨਾਂ ਤੱਕ ਬੰਦ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਗਏ ਸਨ।
ਇਹ ਵੀ ਪੜ੍ਹੋ: Punjab: ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ 'ਚ ਮੌਤ, ਭੈਣ ਕੋਲ ਰੱਖੜੀ ਬਣਵਾਉਣ ਜਾਂਦੇ ਸਮੇਂ ਵਾਪਰਿਆ ਹਾਦਸਾ
ਹੜ੍ਹ ਪ੍ਰਭਾਵਿਤ ਪਿੰਡਾਂ ’ਚ ਹਾਲਾਤ ਪਹਿਲਾਂ ਨਾਲੋਂ ਵੀ ਖ਼ਤਰਨਾਕ
ਜ਼ਿਕਰਯੋਗ ਹੈ ਕਿ ਬੀਤੇ ਦਿਨ ਮੰਡ ਬਾਊਪੁਰ ਜਦੀਦ ਦੇ ਨਜ਼ਦੀਕ ਭੈਣੀ ਬਹਾਦਰ ਤੋਂ ਟੁੱਟੇ ਆਰਜ਼ੀ ਬੰਨ੍ਹ ਨੇ ਜੋ 15 ਪਿੰਡਾਂ ’ਚ ਤਬਾਹੀ ਮਚਾਈ ਸੀ, ਉਸ ਵਿਚ ਕੋਈ ਵੀ ਸੁਧਾਰ ਨਹੀਂ ਹੋਇਆ ਹੈ। ਉਕਤ ਪਿੰਡਾਂ ’ਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਵੀ ਹੋਰ ਤੇਜ਼ੀ ਨਾਲ ਵਧ ਰਿਹਾ ਹੈ। ਹਾਲਾਤ ਪਹਿਲਾਂ ਨਾਲੋਂ ਵੀ ਹੋਰ ਖ਼ਤਰਨਾਕ ਹੋ ਗਏ ਹਨ, ਜਿਸ ਨੂੰ ਲੈ ਕੇ ਮੰਡ ਵਾਸੀ ਬਹੁਤ ਚਿੰਤਤ ਹਨ। ਮੰਡ ਖੇਤਰ ਦੇ ਲੋਕਾਂ ਅਤੇ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲੇ ਸੰਤਾਂ ਦੇ ਵੱਲੋਂ ਪਾਣੀ ਦੇ ਵੱਧ ਰਹੇ ਪੱਧਰ ’ਤੇ ਫ਼ਸਲਾਂ ਨੂੰ ਹੋਰ ਨੁਕਸਾਨ ਤੋਂ ਬਚਾਉਣ ਲਈ ਬਣਾਇਆ ਜਾ ਰਿਹਾ ਆਰਜ਼ੀ ਬੰਨ੍ਹ ਵੀ ਬੀਤੇ ਦਿਨੀਂ ਦਰਿਆ ਵਿਚ ਆਈ ਸੁਨਾਮੀ ਦੀ ਲਹਿਰ ਵਿਚ ਰੁੜ੍ਹ ਗਿਆ, ਜਿਸ ਕਾਰਨ ਫ਼ਸਲਾਂ ਅਤੇ ਘਰਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨ ਸਾਰੇ ਧਰੇ-ਧਰਾਏ ਰਹਿ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e