ਉੱਡਣੇ ਸਿੱਖ ''ਮਿਲਖਾ ਸਿੰਘ'' ਨੂੰ ਲੈ ਕੇ ਆ ਰਹੀ ਵੱਡੀ ਖ਼ਬਰ, PGI ਨੇ ਜਾਰੀ ਕੀਤਾ ਬਿਆਨ
Saturday, Jun 05, 2021 - 01:52 PM (IST)
ਚੰਡੀਗੜ੍ਹ (ਕੁਲਦੀਪ) : ਇੱਥੇ ਪੀ. ਜੀ. ਆਈ. 'ਚ ਦਾਖ਼ਲ ਉੱਡਣੇ ਸਿੱਖ ਮਿਲਖਾ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਮੌਤ ਦੀ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਲੋਕ ਇਸ ਖ਼ਬਰ ਨੂੰ ਸਾਂਝਾ ਕਰਦੇ ਹੋਏ ਅਤੇ ਦੁੱਖ ਪ੍ਰਗਟ ਕਰ ਰਹੇ ਹਨ। ਲੋਕਾਂ ਵੱਲੋਂ ਮਿਲਖਾ ਸਿੰਘ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਮਿਲਖਾ ਸਿੰਘ ਦੀ ਮੌਤ ਦੀ ਖ਼ਬਰ ਨਾ ਤਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਸਾਹਮਣੇ ਆਈ ਹੈ ਅਤੇ ਨਾ ਹੀ ਪੀ. ਜੀ. ਆਈ. ਵੱਲੋਂ ਕੋਈ ਅਜਿਹਾ ਬਿਆਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਨੂੰ ਆਉਣ ਵਾਲੇ ਦਿਨਾਂ 'ਚ ਮਿਲੇਗਾ ਨਵਾਂ 'ਇੰਚਾਰਜ', ਹਰੀਸ਼ ਰਾਵਤ ਨੇ ਕਹੀ ਇਹ ਗੱਲ
ਪੀ. ਜੀ. ਆਈ. ਵੱਲੋਂ ਕਿਹਾ ਗਿਆ ਹੈ ਕਿ ਮਿਲਖਾ ਸਿੰਘ ਦੀ ਮੌਤ ਦੀ ਖ਼ਬਰ ਬੇ-ਬੁਨਿਆਦ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਪੁਸ਼ਟੀ ਦੇ ਅਜਿਹੀਆਂ ਖ਼ਬਰਾਂ ਸਾਂਝੀਆਂ ਨਹੀਂ ਕਰਨੀਆਂ ਚਾਹੀਦੀਆਂ ਹਨ। ਪੀ. ਜੀ. ਆਈ. ਨੇ ਮਿਲਖਾ ਸਿੰਘ ਦੀ ਮੌਤ ਦੀਆਂ ਸਭ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਮਿਲਖਾ ਸਿੰਘ ਬਿਲਕੁਲ ਸਿਹਤਮੰਦ ਹਨ ਅਤੇ ਡਾਕਟਰਾਂ ਦੀ ਦੇਖ-ਰੇਖ ਹੇਠ ਉਨ੍ਹਾਂ ਦਾ ਕੋਵਿਡ ਵਾਰਡ 'ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕਾਂਸਟੇਬਲ ਭਰਜਾਈ ਤੋਂ ਤੰਗ ਮੁੰਡੇ ਨੇ ਚੜ੍ਹਦੀ ਜਵਾਨੀ 'ਚ ਚੁੱਕਿਆ ਖ਼ੌਫਨਾਕ ਕਦਮ, ਡੂੰਘੇ ਸਦਮੇ 'ਚ ਪਰਿਵਾਰ
ਪ੍ਰਧਾਨ ਮੰਤਰੀ ਮੋਦੀ ਨੇ ਪੁੱਛਿਆ ਸੀ ਹਾਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸ਼ੁੱਕਰਵਾਰ ਨੂੰ ਮਿਲਖਾ ਸਿੰਘ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਗਿਆ ਸੀ। ਪ੍ਰਧਾਨ ਮੰਤਰੀ ਮੋਦੀ ਨੇ ਮਿਲਖਾ ਸਿੰਘ ਨਾਲ ਗੱਲ ਕਰਦਿਆਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਸੀ।
ਇਹ ਵੀ ਪੜ੍ਹੋ : ਵਾਤਾਵਰਣ ਦਿਹਾੜਾ : PAU ਦੇ ਮੌਸਮ ਵਿਭਾਗ ਨੇ 'ਵਾਤਾਵਰਣ' 'ਚ ਬਦਲਾਅ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ
ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨਾਲ ਗੱਲ ਕਰਦਿਆਂ ਇਹ ਵੀ ਉਮੀਦ ਜਤਾਈ ਸੀ ਕਿ ਉਹ ਜਲਦੀ ਹੀ ਖ਼ਰਾਬ ਸਿਹਤ ਤੋਂ ਛੁਟਕਾਰਾ ਪਾਉਣਗੇ ਅਤੇ ਫਿਰ ਆਪਣੇ ਅੰਦਾਜ਼ 'ਚ ਟੋਕਿਓ ਓਲੰਪਿਕ 'ਚ ਹਿੱਸਾ ਲੈਣ ਵਾਲੇ ਐਥਲੀਟਾਂ ਨੂੰ ਆਸ਼ੀਰਵਾਦ ਦੇ ਕੇ ਉਨ੍ਹਾਂ ਨੂੰ ਪ੍ਰੇਰਿਤ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ