ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸੇ, ਇਕੋ ਪਰਿਵਾਰ ਦੇ 4 ਮੈਂਬਰ ਗੰਭੀਰ ਜ਼ਖਮੀ

12/04/2017 1:43:57 PM

ਬਟਾਲਾ (ਸੈਂਡੀ) : ਬੀਤੀ ਰਾਤ ਬਟਾਲਾ ਸ਼੍ਰੀ ਹਰਗੋਬਿੰਦਪੁਰ ਰੋਡ 'ਤੇ ਧੁੰਦ ਕਾਰਨ ਇਕ ਕਾਰ ਟਰੱਕ ਵਿਚ ਵੱਜਣ ਨਾਲ ਇਕੋ ਪਰਿਵਾਰ ਦੇ 4 ਮੈਂਬਰ ਜ਼ਖ਼ਮੀ ਹੋ ਗਏ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਵਾਸੀ ਕਾਲਾ ਸ਼ਿਕਾਲਾ ਜੋ ਭੱਠੇ 'ਤੇ ਕੰਮ ਕਰਦਾ ਹੈ ਅਤੇ ਬੀਤੀ ਰਾਤ ਆਪਣੀ ਸੈਂਟਰੋ ਕਾਰ 'ਤੇ ਸਵਾਰ ਹੋ ਕਿ ਭੱਠੇ ਤੋਂ ਪਰਿਵਾਰਕ ਮੈਂਬਰਾਂ ਨਾਲ ਜਾ ਰਿਹਾ ਸੀ ਕਿ ਰਸਤੇ ਵਿਚ ਸੰਘਣੀ ਧੁੰਦ ਹੋਣ ਕਾਰਨ ਅਚਾਨਕ ਕਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਫੇਟ ਮਾਰ ਦਿੱਤੀ।
ਇਸ ਨਾਲ ਇਨ੍ਹਾਂ ਦੀ ਕਾਰ ਹਾਦਸਾ ਗ੍ਰਸਤ ਹੋ ਗਈ। ਜਿਸ ਨਾਲ ਕਾਰ ਵਿਚ ਸਵਾਰ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿੰਨ੍ਹਾਂ ਨੂੰ ਤੁਰੰਤ 108 ਐਂਬੂਲੈਂਸ ਦੇ ਕਰਮਚਾਰੀਆਂ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।


Related News