ਸੰਘਣੀ ਧੁੰਦ ਕਾਰਣ ਮੋਗਾ ''ਚ ਵੱਡਾ ਹਾਦਸਾ, ਛੋਟੀ ਜਿਹੀ ਲਾਪਰਵਾਹੀ ਨੇ ਘਰ ਵਿਛੇ ਦਿੱਤੇ ਸੱਥਰ
Saturday, Jan 04, 2025 - 12:59 PM (IST)
ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਬੁੱਗੀਪੁਰਾ ਚੌਂਕ ਵਿਚ ਵਾਪਰੇ ਭਿਆਨਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਸੰਘਣੀ ਕਾਰਣ ਵਾਪਰਿਆ ਹੈ। ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖਮੀ ਹੈ। ਮਿਲੀ ਜਾਣਕਾਰੀ ਮੁਤਾਬਕ ਕੈਂਟਰ ਨੇ ਲਾਪਰਵਾਹੀ ਨਾਲ ਤੂੜੀ ਵਾਲੇ ਟਰਾਲੇ ਨੂੰ ਓਵਰਟੇਕ ਕਰਦਿਆਂ ਦੋ ਮੋਟਰਸਾਈਕਲ ਸਵਾਰਾਂ ਨੂੰ ਦਰੜ ਦਿੱਤਾ ਜਿਸ ਕਾਰਣ ਇਕ ਦੀ ਮੌਤ ਹੋ ਗਈ। ਮ੍ਰਿਤਕ ਮੋਟਰਸਾਈਕਲ ਸਵਾਰ ਵਿਅਕਤੀ ਜਗਰਾਉਂ ਦੇ ਨਜ਼ਦੀਕੀ ਪਿੰਡ ਸਵੱਦੀ ਦਾ ਰਹਿਣ ਵਾਲਾ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਮੋਗਾ ਪਹੁੰਚਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਆਈ ਵੱਡੀ ਖ਼ਬਰ
ਅਧਿਕਾਰੀਆਂ ਦੇ ਦੱਸਣ ਮੁਤਾਬਿਕ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਕੈਂਟਰ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ। ਮੌਕੇ 'ਤੇ ਜਾਣਕਾਰੀ ਦਿੰਦਿਆਂ ਰਾਜੂ ਨੇ ਦੱਸਿਆ ਕਿ ਬਰਨਾਲਾ ਸਾਈਡ ਤੋਂ ਇਕ ਤੂੜੀ ਵਾਲਾ ਟਰੱਕ ਟਰਾਲਾ ਅਤੇ ਇਕ ਕੈਂਟਰ ਤੇਜ਼ ਰਫਤਾਰ ਨਾਲ ਆ ਰਹੇ ਸਨ ਜਦੋਂ ਕੈਂਟਰ ਚਾਲਕ ਭੁੰਗ ਵਾਲੇ ਟਰਾਲੇ ਨੂੰ ਓਵਰਟੇਕ ਕਰਨ ਲੱਗਿਆ ਤਾਂ ਪਿੰਡ ਸਵੱਦੀ ਤੋਂ ਮੋਗਾ ਨਜ਼ਦੀਕ ਪਿੰਡ ਲੁਹਾਰਾ ਜਾ ਰਹੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ 'ਤੇ ਕੈਂਟਰ ਜਾ ਚੜ੍ਹਿਆ ਜਿਸ ਦਰਮਿਆਨ ਮੋਟਰ ਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ।
ਇਹ ਵੀ ਪੜ੍ਹੋ : ਪੰਜਾਬ ਵਿਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e