ਸੰਘਣੀ ਧੁੰਦ ਦੌਰਾਨ ਭਾਰਤ ’ਚ ਦਾਖ਼ਲ ਹੋਇਆ ਪਾਕਿ ਡਰੋਨ, BSF ਦੀ ਮਹਿਲਾ ਕਾਂਸਟੇਬਲ ਨੇ ਕੀਤੀ ਫਾਇਰਿੰਗ

Monday, Dec 20, 2021 - 12:21 PM (IST)

ਸੰਘਣੀ ਧੁੰਦ ਦੌਰਾਨ ਭਾਰਤ ’ਚ ਦਾਖ਼ਲ ਹੋਇਆ ਪਾਕਿ ਡਰੋਨ, BSF ਦੀ ਮਹਿਲਾ ਕਾਂਸਟੇਬਲ ਨੇ ਕੀਤੀ ਫਾਇਰਿੰਗ

ਡੇਰਾ ਬਾਬਾ ਨਾਨਕ (ਜ.ਬ) - ਕੜਾਕੇ ਦੀ ਪੈ ਰਹੀ ਠੰਡ ਅਤੇ ਸੰਘਣੀ ਧੁੰਦ ਦੀ ਆੜ ਹੇਠ ਦੇਸ਼ ਵਿਰੋਧੀ ਅਨਸਰਾਂ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਤਾਂਘ ਵਿੱਚ ਹਨ। ਐਤਵਾਰ ਦੀ ਰਾਤ ਬੀ.ਐੱਸ.ਐੱਫ. ਦੇ ਸੈਕਟਰ ਗੁਰਦਾਸਪੁਰ ਦੀ 10 ਬਟਾਲੀਅਨ ਬੀ.ਓ.ਪੀ. ਕੱਸੋਵਾਲ ਦੀ ਸਰਹੱਦ ’ਤੇ ਤਾਇਨਾਤ ਮਹਿਲਾ ਕਾਂਸਟੇਬਲ ਤੇ ਪੁਲਸ ਜਵਾਨਾਂ ਨੂੰ ਰਾਤ 12 ਵਜੇ ਦੇ ਕਰੀਬ ਸਰਹੱਦ ’ਤੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਸੰਘਣੀ ਧੁੰਦ ਵਿੱਚ ਉੱਡਦੇ ਪਾਕਿਸਤਾਨੀ ਡਰੋਨ ’ਤੇ BSF ਦੀ ਮਹਿਲਾ ਕਾਂਸਟੇਬਲ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਡਰੋਨ ਦੀ ਭਾਰਤੀ ਖੇਤਰ ਵਿਚ ਆਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼

ਦੱਸਣਯੋਗ ਹੈ ਕਿ ਇਸ ਪੋਸਟ ਨਾਲ ਹੀ ਐਤਵਾਰ ਸ਼ਾਮ ਨੂੰ ਦੱਸ ਬਟਾਲੀਅਨ ਦੇ ਜਵਾਨਾਂ ਵੱਲੋਂ ਇਕ ਪਾਕਿਸਤਾਨੀ ਨੌਜਵਾਨ ਨੂੰ ਵੀ ਕਾਬੂ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ ਗੁਰਦਾਸਪੁਰ ਵਿਚ ਪਿਛਲੇ ਸਮੇਂ ਵਿੱਚ ਵੱਖ-ਵੱਖ ਬਟਾਲੀਅਨਾਂ ਦੀਆਂ ਬੀ.ਓ.ਪੀ. ਅਤੇ 20 ਦੇ ਕਰੀਬ ਪਾਕਿਸਤਾਨੀ ਡਰੋਨ ’ਤੇ ਫਾਇਰਿੰਗ ਕੀਤੀ ਜਾ ਚੁੱਕੀ ਹੈ। ਬੀਤੀ ਰਾਤ ਬੀ.ਐੱਸ.ਐੱਫ. ਦੀ ਦੱਸ ਬਟਾਲੀਅਨ ਬੀ.ਓ.ਪੀ. ਕੱਸੋਵਾਲ ਸਰਹੱਦ ’ਤੇ ਤਾਇਨਾਤ ਜਵਾਨਾਂ ਵੱਲੋਂ ਸਰਹੱਦ ’ਤੇ ਪਾਕਿਸਤਾਨੀ ਡ੍ਰੋਨ ਉੱਠਦਾ ਵੇਖਿਆ। ਸੰਘਣੀ ਧੁੰਦ ਵਿੱਚ ਉੱਡਦੇ ਡ੍ਰੋਨ ਨੂੰ ਵੇਖਦਿਆਂ ਹੀ ਡਿਊਟੀ ’ਤੇ ਤਾਇਨਾਤ ਬੀ.ਐੱਸ.ਐੱਫ. ਮਹਿਲਾ ਕਾਂਸਟੇਬਲ ਅਤੇ ਪੁਰਸ਼ ਜਵਾਨਾਂ ਵੱਲੋਂ ਡ੍ਰੋਨ ’ਤੇ 5 ਗੋਲੀਆਂ ਚਲਾਈਆਂ ਗਈਆਂ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਸੰਘਣੀ ਧੁੰਦ ’ਚ ਸਰਹੱਦ ’ਤੇ ਉੱਡਦੇ ਹੋਏ ਪਾਕਿਸਤਾਨੀ ਡਰੋਨ ਨੂੰ ਦੇਖਿਆ ਗਿਆ ਹੈ, ਜਿਸ ਦੇ ਸਾਰ ਹੀ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਡਰੋਨ ਦੀ ਇਸ ਹਲਚਲ ਤੋਂ ਬਾਅਦ ਬੀ.ਐੱਸ.ਐੱਫ. ਜਵਾਨਾਂ ਵੱਲੋਂ ਇਲਾਕੇ ਵਿਚ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ, ਤਾਂਕਿ ਇਹ ਪਤਾ ਲੱਗ ਸਕੇ ਕਿ ਡਰੋਨ ਕੁਝ ਸੁੱਟ ਕੇ ਤਾਂ ਨਹੀਂ ਗਿਆ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ


author

rajwinder kaur

Content Editor

Related News