ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ

Saturday, Jan 04, 2025 - 02:21 PM (IST)

ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ

ਫਾਜ਼ਿਲਕਾ (ਨਾਗਪਾਲ) : ਸਰਦੀ ਰੁਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣੇ ਵਾਹਨ ਦੀ ਗਤੀ ਹੌਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ ’ਤੇ ਰੱਖਣਾ ਚਾਹੀਦਾ ਹੈ ਤਾਂ ਜੋ ਸਾਹਮਣੇ ਤੋਂ ਆਉਂਦਾ ਵ੍ਹੀਕਲ ਜਲਦੀ ਨਜਰ ਆ ਜਾਵੇ ਅਤੇ ਦੂਰੋਂ ਆਉਂਦੇ ਵ੍ਹੀਕਲ ਦੀ ਸੜਕ ’ਤੇ ਰੌਸ਼ਨੀ ਨਜਰ ਆਵੇ।

ਉਨ੍ਹਾਂ ਕਿਹਾ ਕਿ ਧੁੰਦ ਦੇ ਸਮੇਂ ਹਮੇਸ਼ਾ ਵ੍ਹੀਕਲ ਦੇ ਇੰਡੀਕੇਟਰ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਐੱਸ. ਡੀ. ਐੱਮ. ਨੇ ਕਿਹਾ ਕਿ ਵ੍ਹੀਕਲ ਚਲਾਉਂਦੇ ਸਮੇਂ ਮੋਬਾਇਲ ਜਾਂ ਹੋਰ ਕਿਸੇ ਸਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਸਗੋਂ ਹਮੇਸ਼ਾ ਸੜਕ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਤੋਂ ਆ ਰਹੇ ਵ੍ਹੀਕਲ ਦੀ ਵੀਜੀਬੀਲਟੀ ਘੱਟ ਹੋਣ ਕਾਰਨ ਵ੍ਹੀਕਲ ਚਲਾਉਂਦੇ ਸਮੇਂ ਆਲੇ-ਦੁਆਲੇ ਦੀ ਆਵਾਜ਼ ਦਾ ਧਿਆਨ ਰੱਖਣਾ ਚਾਹੀਦਾ ਹੈ।


author

Babita

Content Editor

Related News