ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ

Friday, Nov 15, 2024 - 09:17 AM (IST)

ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ : ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜ਼ੋਰਦਾਰ ਪੈ ਰਹੀ ਠੰਡ ਦੇ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਹੁਣ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਰਕੇ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। 

ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording

ਇਸ ਦੌਰਾਨ ਜੇਕਰ ਗੱਲ ਦੇਸ਼ ਦੀ ਕੀਤੀ ਜਾਵੇ ਤਾਂ ਦੇਸ਼ ਭਰ 'ਚ ਠੰਡ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ ਅਤੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਨੂੰ ਸੰਘਣੀ ਧੁੰਦ ਨੇ ਢੱਕਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ-ਐੱਨਸੀਆਰ 'ਚ ਧੂੰਏਂ ਅਤੇ ਹਵਾ ਪ੍ਰਦੂਸ਼ਣ ਕਾਰਨ ਦਿਨ 'ਚ ਗਰਮੀ ਮਹਿਸੂਸ ਹੁੰਦੀ ਹੈ ਪਰ ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਹੁਣ ਸੰਘਣੀ ਧੁੰਦ ਵੀ ਛਾਈ ਰਹਿੰਦੀ ਹੈ। ਦੱਖਣੀ ਭਾਰਤ ਦੇ ਤਾਮਿਲਨਾਡੂ, ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ 'ਚ ਭਾਰੀ ਮੀਂਹ ਜਾਰੀ ਹੈ। ਜੰਮੂ-ਕਸ਼ਮੀਰ 'ਚ ਬਰਫ਼ਬਾਰੀ ਹੋ ਰਹੀ ਹੈ, ਜਦਕਿ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਜਲਦ ਹੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਨੇ ਕਰ 'ਤਾ ਇਹ ਐਲਾਨ

ਦੂਜੇ ਪਾਸੇ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਹਵਾਈ ਮਾਰਗ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਬਣ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦੱਖਣੀ ਤਾਮਿਲਨਾਡੂ ਦੇ ਨੇੜੇ ਸਮੁੰਦਰ ਵਿੱਚ ਇੱਕ ਚੱਕਰਵਾਤੀ ਚੱਕਰ ਬਣ ਰਿਹਾ ਹੈ। ਇਸ ਤੋਂ ਇਲਾਵਾ ਉੱਤਰੀ ਅਫਗਾਨਿਸਤਾਨ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜੋ ਪਾਕਿਸਤਾਨ ਦੇ ਉਪਰਲੇ ਵਾਯੂਮੰਡਲ 'ਚ ਵੀ ਚੱਕਰਵਾਤ ਦਾ ਰੂਪ ਧਾਰਨ ਕਰ ਰਹੀ ਹੈ। ਇਸ ਕਾਰਨ ਪੱਛਮੀ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਉੱਤਰੀ ਭਾਰਤ ਵਿੱਚ ਠੰਢ ਵਧੇਗੀ।  

ਇਹ ਵੀ ਪੜ੍ਹੋ - 'ਤੁਸੀਂ ਇੰਸਟਾ 'ਤੇ ਰੀਲ ਬਣਾਓ, ਅਸੀਂ ਧਰਮ ਬਚਾਵਾਂਗੇ', ਕਨ੍ਹਈਆ ਕੁਮਾਰ ਨੇ ਡਿਪਟੀ CM 'ਤੇ ਕੱਸਿਆ ਤੰਜ

ਅਗਲੇ 5 ਦਿਨਾਂ 'ਚ ਉੱਤਰ-ਪੱਛਮੀ ਭਾਰਤ ਦੇ ਘੱਟੋ-ਘੱਟ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੱਧ ਭਾਰਤ 'ਚ ਤਾਪਮਾਨ ਮੌਜੂਦਾ ਪੱਧਰ 'ਤੇ ਰਹੇਗਾ, ਜਦਕਿ ਪੂਰਬੀ ਭਾਰਤ 'ਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗ ਸਕਦਾ ਹੈ। IMD ਨੇ ਚੇਤਾਵਨੀ ਦਿੱਤੀ ਹੈ ਕਿ ਉੱਤਰਾਖੰਡ, ਪੰਜਾਬ, ਹਰਿਆਣਾ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਚੰਡੀਗੜ੍ਹ ਅਤੇ ਛੱਤੀਸਗੜ੍ਹ ਵਿੱਚ 20 ਨਵੰਬਰ ਤੱਕ ਸੰਘਣੀ ਧੁੰਦ ਬਣੀ ਰਹੇਗੀ। ਇਸ ਦੇ ਨਾਲ ਹੀ ਤਾਮਿਲਨਾਡੂ, ਪੁਡੂਚੇਰੀ, ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼, ਕਰਾਈਕਲ ਅਤੇ ਮਾਹੇ ਵਿੱਚ ਅਗਲੇ 3 ਦਿਨਾਂ ਤੱਕ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - ਜੱਫੀ ਪਾਉਣਾ ਜਾਂ KISS ਕਰਨਾ, ਨਹੀਂ ਹੈ ਅਪਰਾਧ : ਹਾਈਕੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News