ਚੰਡੀਗੜ੍ਹ ''ਚ ਪਈ ਸਰਦੀ ਦੀ ਪਹਿਲੀ ''ਧੁੰਦ'', ਠੰਢ ਨੇ ਠੁਰ-ਠੁਰ ਕਰਨ ਲਾਏ ਲੋਕ
Monday, Dec 16, 2019 - 09:25 AM (IST)

ਚੰਡੀਗੜ੍ਹ : ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਸਰਦੀ ਦੀ ਪਹਿਲੀ ਧੁੰਦ ਨੇ ਦਸਤਕ ਦੇ ਦਿੱਤੀ ਹੈ। ਐਤਵਾਰ ਨੂੰ ਸ਼ਹਿਰ 'ਚ ਸਰਦੀ ਦੀ ਪਹਿਲੀ ਧੁੰਦ ਪਈ, ਜਿਸ ਕਾਰਨ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 19.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਤੋਂ 2 ਡਿਗਰੀ ਘੱਟ ਸੀ। ਉੱਥੇ ਹੀ ਘੱਟ ਤੋਂ ਘੱਟ ਤਾਪਮਾਨ 9.6 ਡਿਗਰੀ ਦਰਜ ਕੀਤਾ ਗਿਆ।
ਧੁੰਦ ਕਾਰਨ ਸੜਕਾਂ 'ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਵਿਜ਼ੀਬਿਲਟੀ ਘੱਟ ਹੋਣ ਕਾਰਨ ਕੁਝ ਦਿਖਾਈ ਨਹੀਂ ਦੇ ਰਿਹਾ ਸੀ। ਸੋਮਵਾਰ ਦੀ ਸਵੇਰ ਨੂੰ ਵੀ ਸ਼ਹਿਰ ਨੂੰ ਸੰਘਣੀ ਧੁੰਦ ਨੇ ਘੇਰ ਲਿਆ ਅਤੇ ਠੰਢ ਵੀ ਬਹੁਤ ਜ਼ਿਆਦਾ ਸੀ, ਜਿਸ ਕਾਰਨ ਲੋਕ ਠੁਰ-ਠੁਰ ਕਰਦੇ ਹੋਏ ਦਿਖਾਈ ਦਿੱਤੇ।