ਗਰਮੀਆਂ 'ਚ ਵੀ ਸਰਦੀਆਂ ਜਿਹਾ ਨਜ਼ਾਰਾ! ਧੁੰਦ ਦੀ ਚਾਦਰ 'ਚ ਲਿਪਟਿਆ ਪੰਜਾਬ ਦਾ ਇਹ ਇਲਾਕਾ (ਵੇਖੋ ਤਸਵੀਰਾਂ)
Wednesday, Aug 21, 2024 - 08:31 AM (IST)
 
            
            ਟਾਂਡਾ ਉੜਮੁੜ (ਵਰਿੰਦਰ ਪੰਡਿਤ/ਪਰਮਜੀਤ ਸਿੰਘ ਮੋਮੀ): ਗਰਮੀ ਦੇ ਮੌਸਮ ਤੇ ਅਗਸਤ ਮਹੀਨੇ ਅੱਧ ਵਿਚ ਹੀ ਅੱਜ ਤੜਕਸਾਰ ਸੰਘਣੀ ਧੁੰਦ ਦੀ ਚਾਦਰ ਨੇ ਟਾਂਡਾ ਇਲਾਕੇ ਨੂੰ ਆਪਣੀ ਬੁੱਕਲ ਵਿਚ ਲੈ ਲਿਆ।


ਅੱਜ ਸਵੇਰੇ ਤਕਰੀਬਨ 6 ਵਜੇ ਪਈ ਗਹਿਰੀ ਤੇ ਸੰਘਣੀ ਧੁੰਦ ਕਾਰਨ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ, ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ, ਟਾਂਡਾ ਹੁਸ਼ਿਆਰਪੁਰ ਸੜਕ 'ਤੇ ਚੱਲਣ ਵਾਲੇ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਘੱਟ ਰਫਤਾਰ 'ਤੇ ਚਲਾਉਣ ਲਈ ਮਜਬੂਰ ਹੋਣਾ ਪਿਆ।

ਇਹ ਖ਼ਬਰ ਵੀ ਪੜ੍ਹੋ - ਹਵਸ 'ਚ ਅੰਨ੍ਹੀ ਔਰਤ ਨੇ ਹੱਥੀਂ ਉਜਾੜ ਲਿਆ ਘਰ! ਪਤੀ ਦੀ ਹੋਈ ਦਰਦਨਾਕ ਮੌਤ

ਆਮ ਤੌਰ 'ਤੇ ਦੇਖਣ ਵਿਚ ਆਉਂਦਾ ਹੈ ਕਿ ਅਜਿਹੀ ਧੁੰਦ ਸਰਦੀਆਂ ਦੇ ਮੌਸਮ ਵਿਚ ਹੁੰਦੀ ਹੈ, ਪ੍ਰੰਤੂ ਅਗਸਤ ਮਹੀਨੇ ਵਿਚ ਹੀ ਪਈ ਇਹ ਧੁੰਦ ਦਾ ਕਾਰਨ ਵਾਤਾਵਰਣ ਵਿਚ ਹੋ ਰਹੀ ਉਥਲ-ਪੁਥਲ ਦੱਸਿਆ ਜਾ ਰਿਹਾ ਹੈ।

ਹਾਲਾਂਕਿ ਹੁਣ ਹੌਲੀ-ਹੌਲੀ ਮੌਸਮ ਨੇ ਵੀ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਕਿਉਂਕਿ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਜਿੱਥੇ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਤਾਪਮਾਨ ਵਿਚ ਵੀ ਗਿਰਾਵਟ ਦੇਖੀ ਜਾ ਸਕਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            