ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ, ਵੱਡੀ ਗਿਣਤੀ ''ਚ ਨਤਮਸਤਕ ਹੋਈਆਂ ਸੰਗਤਾਂ
Tuesday, Dec 26, 2023 - 02:44 PM (IST)
ਅੰਮ੍ਰਿਤਸਰ (ਵੈੱਬ ਡੈਸਕ)- ਪਹਾੜਾਂ 'ਚ ਬਰਫ਼ਬਾਰੀ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ 'ਚ ਠੰਡ ਅਤੇ ਧੁੰਦ ਦਾ ਕਹਿਰ ਨਜ਼ਰ ਆ ਰਿਹਾ ਹੈ। ਇਸ ਠੰਡ ਦੇ ਕਹਿਰ ਤੇ ਸੰਘਣੀ ਧੁੰਦ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਦਭੁੱਤ ਦ੍ਰਿਸ਼ ਦੇਖਣ ਨੂੰ ਮਿਲਿਆ। ਦੂਰ-ਦਰਾਡੇ ਤੋਂ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੀ ਸ਼ਰਧਾ ਤੇ ਉਤਸ਼ਾਹ 'ਚ ਇਸ ਠੰਡ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਫਤਿਆਬਾਦ ਦੀ ਸਬਜ਼ੀ ਮੰਡੀ 'ਚ ਕਿਸਾਨ 'ਤੇ ਚਲੀਆਂ ਅਨ੍ਹੇਵਾਹ ਗੋਲੀਆਂ
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮੰਨਦੇ ਹਨ। ਹਾਲਾਂਕਿ ਧੁੰਦ ਕਾਰਨ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ । ਇਸ ਕਾਰਨ ਰੇਲ ਗੱਡੀਆਂ ਦੀ ਰਫ਼ਤਾਰ ਵੀ ਹੋਲੀ ਹੋ ਗਈ ਹੈ ਅਤੇ ਇਸ ਸੰਘਣੀ ਧੁੰਦ ਕਾਰਨ ਰੇਲਗੱਡੀਆਂ ਵੀ ਦੇਰੀ ਨਾਲ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ- ਹਰੀਕੇ ਵੈਟਲੈਂਡ ਪੁੱਜੇ ਮਹਿਮਾਨ ਪੰਛੀ, ਦੇਖਣ ਵਾਲਿਆਂ ਦੀਆਂ ਲੱਗੀਆਂ ਰੌਣਕਾਂ, ਹੋਰ ਵੱਧਣ ਦੇ ਹਨ ਆਸਾਰ (ਤਸਵੀਰਾਂ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8