ਪੰਜਾਬ ''ਚ ਪਈ ਸੰਘਣੀ ਧੁੰਦ ਨੇ ਠੁਰ-ਠੁਰ ਕਰਨ ਲਾਏ ਲੋਕ, ਹੱਡ ਚੀਰਵੀਂ ਠੰਡ ਵਰਾਉਣ ਲੱਗੀ ਕਹਿਰ
Monday, Dec 15, 2025 - 01:30 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿਚ ਸੰਘਣੀ ਧੁੰਦ ਦਾ ਕਹਿਰ ਵਿਖਾਈ ਦੇਣ ਲੱਗਾ ਹੈ। ਸਰਦੀਆਂ ਦੇ ਸਭ ਤੋਂ ਠੰਡੇ ਮਹੀਨੇ ਵਜੋਂ ਜਾਂਦੇ ਪੋਹ ਮਹੀਨੇ ਦੇ ਪਹਿਲੇ ਦਿਨ ਹੀ ਟਾਂਡਾ ਇਲਾਕੇ ਵਿੱਚ ਪਈ ਸੰਘਣੀ ਧੁੰਦ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ। ਸਵੇਰ ਸਾਰ ਹੀ ਹੱਡ ਚੀਰਵੀਂ ਠੰਡ ਦੇ ਵਿਚਕਾਰ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਟਾਂਡਾ-ਹੁਸ਼ਿਆਰਪੁਰ ਮਾਰਗ ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਹੌਲੀ ਰਫ਼ਤਾਰ ਨਾਲ ਵਾਹਨ ਚੱਲਦੇ ਰਹੇ।

ਬੇਸ਼ੱਕ ਪਿਛਲੇ ਕਈ ਦਿਨਾਂ ਤੋਂ ਠੰਡ ਜ਼ੋਰਾਂ 'ਤੇ ਹੈ ਪਰ ਅੱਜ ਤੜਕਸਾਰ ਪਈ ਠੰਡ ਦੇ ਨਾਲ-ਨਾਲ ਕਈ ਜਗ੍ਹਾ 'ਤੇ ਕੋਹਰਾ ਵੀ ਵੇਖਣ ਨੂੰ ਮਿਲਿਆ। ਮੌਸਮ ਵਿਭਾਗ ਨੇ ਪਹਿਲਾਂ ਤੋਂ ਹੀ ਅਗਾਹੂ ਜਾਣਕਾਰੀ ਦਿੱਤੀ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦੇ ਨਾਲ ਨਾਲ ਠੰਡ ਵਿੱਚ ਵੀ ਵਾਧਾ ਹੋਵੇਗਾ, ਜਿਸ ਤੋਂ ਬਚਾਅ ਰੱਖਣ ਦੀ ਲੋੜ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਘਟਨਾ! ਸੰਘਣੀ ਆਬਾਦੀ ਵਾਲੇ ਬਾਜ਼ਾਰ 'ਚ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ

ਉਥੇ ਹੀ ਦੂਜੇ ਪਾਸੇ ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਇਸ ਠੰਡ ਤੋਂ ਬਚਣ ਲਈ ਸਾਵਧਾਨੀਆਂ ਰੱਖਣ ਲਈ ਪ੍ਰੇਰਿਤ ਕੀਤਾ ਹੈ, ਉੱਥੇ ਹੀ ਟਰੈਫਿਕ ਵਿਭਾਗ ਨੇ ਧੁੰਦ ਵਿੱਚ ਲੋਕਾਂ ਨੂੰ ਸਾਵਧਾਨੀਆਂ ਰੱਖ ਕੇ ਡਰਾਈਵਿੰਗ ਕਰਨ ਲਈ ਹਦਾਇਤਾਂ ਕੀਤੀਆਂ ਹਨ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਠੰਡ ਅਤੇ ਧੁੰਦ ਵਿੱਚ ਹੋਰ ਵਾਧਾ ਹੋਵੇਗਾ।
ਇਹ ਵੀ ਪੜ੍ਹੋ: Breaking News: ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖਾਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
