ਪੰਜਾਬ ਪੁਲਸ ਅਤੇ BSF ਦੇ ਸਾਂਝੇ ਆਪ੍ਰੇਸ਼ਨ ''ਚ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ

Thursday, Nov 02, 2023 - 03:24 AM (IST)

ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਪੁਲਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਵਿਚ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਖੇਪ ਡਿਲੇਵਰ ਕਰਨ ਲਈ ਵਰਤੇ ਜਾਣ ਵਾਲੇ ਕਵਾਡਕਾਪਟਰ ਡਰੋਨ ਸਮੇਤ ਕੁੱਲ੍ਹ 3 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਗਏ ਹਨ।

PunjabKesari

ਇਹ ਖ਼ਬਰ ਵੀ ਪੜ੍ਹੋ - ਵਿਵਾਦਾਂ 'ਚ ਘਿਰਿਆ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਨ ਵਾਲਾ ਪਰਿਵਾਰ

ਪੰਜਾਬ ਪੁਲਸ ਅਤੇ ਬੀ.ਐੱਸ.ਐੱਫ. ਦੁਆਰਾ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਵਿਚ ਕਈ ਸਾਂਝੇ ਖੋਜ ਅਭਿਆਨਾਂ ਦੌਰਾਨ ਬਰਾਮਦ ਕੀਤਾ ਗਿਆ ਇਹ ਸੱਤਵਾਂ ਅਜਿਹਾ ਡਰੋਨ ਹੈ। ਇਸ ਦੇ ਨਾਲ ਹੀ ਅਭਿਆਨ ਦੌਰਾਨ 14.5 ਕਿਲੋਗ੍ਰਾਮ ਹੈਰੋਇਨ ਦੀ ਪ੍ਰਭਾਵਸ਼ਾਲੀ ਬਰਾਮਦਗੀ ਵੀ ਕੀਤੀ ਗਈ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਰੋਨ ਰਾਹੀਂ ਹੈਰੋਇਨ ਤਸਕਰੀ ਕਰਨ ਦੀ ਕੋਸ਼ਿਸ਼ ਬਾਰੇ  ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਅੰਮ੍ਰਿਤਸਰ ਦਿਹਾਤੀ ਪੁਲਸ ਨੇ ਬੀ.ਐੱਸ.ਐੱਫ. ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ ਘਰਿੰਦਾ ਦੇ  ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਸੜਕ ਦੇ ਹੇਠਾਂ ਛੁਪਾਏ ਗਿਆ ਇੱਕ ਟੁਟਾ ਹੋਇਆ  ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੇ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਜਾਣ ਵਾਲੇ ਪੰਜਾਬੀਆਂ ਲਈ ਅਹਿਮ ਖ਼ਬਰ, 10 ਲੱਖ ਲੋਕਾਂ ਨੂੰ ਪੱਕਾ ਕਰਨ ਜਾ ਰਹੀ ਸਰਕਾਰ!

ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ  ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਡਰੋਨ ਰਾਹੀਂ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਉਨ੍ਹਾਂ ਦੇ ਭਾਰਤੀ ਸਾਥੀਆਂ ਦੀ ਪਛਾਣ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਘਰਿੰਦਾ ਪੁਲਸ ਸਟੇਸ਼ਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਅਤੇ 61 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਦੇ ਤਹਿਤ ਐੱਫ.ਆਈ.ਆਰ ਨੰਬਰ 224 ਮਿਤੀ 01.11.2023 ਨੂੰ ਕੇਸ ਦਰਜ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News