ਫੂਡ ਏਜੰਸੀਆਂ ''ਚ ਠੇਕੇਦਾਰੀ ਪ੍ਰਥਾ ਬੰਦ ਹੋਵੇ : ਗੋਲਡੀ

01/11/2018 3:16:18 PM

ਅੰਮ੍ਰਿਤਸਰ (ਛੀਨਾ) - ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ ਦੀ ਅਹਿਮ ਇਕੱਤਰਤਾ ਪ੍ਰਧਾਨ ਹਰਦੇਵ ਸਿੰਘ ਗੋਲਡੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮਜ਼ਦੂਰਾਂ ਦੇ ਭਖਦੇ ਮਸਲਿਆਂ ਨੂੰ ਵਿਸਥਾਰ ਸਹਿਤ ਵਿਚਾਰਿਆ ਗਿਆ।
ਇਸ ਮੌਕੇ ਹਰਦੇਵ ਸਿੰਘ ਗੋਲਡੀ ਨੇ ਕਿਹਾ ਕਿ ਫੂਡ ਏਜੰਸੀਆਂ 'ਚ ਕੰਮ ਕਰਨ ਵਾਲੇ ਮਜ਼ਦੂਰਾਂ 'ਤੇ ਠੇਕੇਦਾਰੀ ਸਿਸਟਮ ਬੰਦ ਕਰਵਾ ਕੇ ਉਨ੍ਹਾਂ ਨੂੰ ਸਬੰਧਤ ਵਿਭਾਗ ਵਲੋਂ ਪੇਮੈਂਟ ਦੀ ਸਿੱਧੀ ਅਦਾਇਗੀ ਕਰਵਾਉਣ ਵਾਸਤੇ ਪੰਜਾਬ ਇੰਟਕ ਵਲੋਂ ਵੀ ਪੂਰੀ ਜੱਦੋਜਹਿਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਅਗਾਮੀ ਕਣਕ ਦੇ ਸੀਜ਼ਨ 'ਚ ਠੇਕੇਦਾਰ ਪ੍ਰਥਾ ਖਤਮ ਕਰ ਕੇ ਮਜ਼ਦੂਰਾਂ ਨੂੰ ਰਾਹਤ ਪਹੁੰਚਾਈ ਜਾਵੇ, ਜੋ ਕਿ ਯੂਨੀਅਨ ਦੀ ਲੰਮੇ ਸਮੇਂ ਤੋਂ ਮੰਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ 1979 ਤੋਂ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਰਜਿ. ਨੰ.55 ਰਾਹੀਂ ਮਾਣਤਾ ਦਿੱਤੀ ਗਈ ਹੈ। ਉਨ੍ਹਾਂ ਮਜ਼ਦੂਰ ਸਾਥੀਆਂ ਨੂੰ ਕੁਝ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕੁਝ ਮੌਕਾਪ੍ਰਸਤ ਵਿਅਕਤੀ ਮਜ਼ਦੂਰ ਸਾਥੀਆਂ ਨੂੰ ਮੈਂਬਰਸ਼ਿਪ ਦੀ ਆੜ ਹੇਠ ਭਰਮਾ ਕੇ ਜਥੇਬੰਦੀ ਨਾਲੋਂ ਤੋੜਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਵਿਅਕਤੀ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਯੂਨੀਅਨ ਵਲੋਂ ਸਖਤ ਐਕਸ਼ਨ ਲਿਆ ਜਾਵੇਗਾ।


Related News