ਹੜ੍ਹ ਨਾਲ ਸਰਹੱਦੀ ਇਲਾਕਿਆਂ ’ਚ ਹੋਇਆ ਭਾਰੀ ਨੁਕਸਾਨ, ਕੇਂਦਰ ਨੇ ਦਿਲ ਖੋਲ੍ਹ ਕੇ ਮਦਦ ਨਹੀਂ ਕੀਤੀ : ਲਾਲ ਚੰਦ ਕਟਾਰੂਚੱਕ
Wednesday, Sep 24, 2025 - 11:02 AM (IST)

ਜਲੰਧਰ/ਚੰਡੀਗੜ੍ਹ (ਧਵਨ)–ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਹੁਣੇ ਜਿਹੇ ਆਏ ਭਾਰੀ ਮੀਂਹ ਅਤੇ ਹੜ੍ਹ ਕਾਰਨ ਸਰਹੱਦੀ ਇਲਾਕਿਆਂ ਵਿਚ ਭਾਰੀ ਨੁਕਸਾਨ ਹੋਇਆ ਸੀ, ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਅਤੇ ਸਵੈਮ ਸੇਵੀ ਸੰਗਠਨਾਂ ਨੇ ਅੱਗੇ ਆ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨੀ ਸ਼ੁਰੂ ਕੀਤੀ ਹੈ।
ਕੈਬਨਿਟ ਮੰਤਰੀ ਕਟਾਰੂਚੱਕ ਪਠਾਨਕੋਟ ’ਚ ਇਕ ਸਰਕਾਰੀ ਸਕੂਲ ’ਚ ਬੂਟੇ ਲਾਉਣ ਤੋਂ ਬਾਅਦ ਵਿਚਾਰ ਪ੍ਰਗਟ ਕਰ ਰਹੇ ਸਨ। ਉਨ੍ਹਾਂ ਇਸ ਮੌਕੇ ’ਤੇ ਸਕੂਲੀ ਬੱਚਿਆਂ ਨੂੰ ਪੁਸਤਕਾਂ, ਕਾਪੀਆਂ ਤੇ ਬੈਗ ਆਦਿ ਵੰਡੇ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਬੱਚਿਆਂ ਦੀਆਂ ਕਿਤਾਬਾਂ ਵੀ ਖ਼ਰਾਬ ਹੋ ਗਈਆਂ ਸਨ। ਅਜਿਹੀ ਸਥਿਤੀ ’ਚ ਸਵੈਮ ਸੇਵੀ ਸੰਗਠਨ ਇਨ੍ਹਾਂ ਬੱਚਿਆਂ ਦੀ ਮਦਦ ਲਈ ਅੱਗੇ ਆਏ ਹਨ।
ਇਹ ਵੀ ਪੜ੍ਹੋ: ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ: ਪੰਜਾਬ 'ਚ ਇਹ ਸ਼ਰਾਬ ਦੇ ਠੇਕੇ ਕੀਤੇ ਬੰਦ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਤਕ ਰਾਹਤ ਸਮੱਗਰੀ ਪਹੁੰਚਾਉਣ ’ਚ ਲੱਗੀ ਹੋਈ ਹੈ। ਮੁੱਖ ਮੰਤਰੀ ਨੇ ਹੜ੍ਹ ਨੂੰ ਵੇਖਦੇ ਹੋਏ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਿਲੀਫ ਫੰਡ ਵੀ ਸ਼ੁਰੂ ਕੀਤਾ ਹੈ, ਜਿਸ ਵਿਚ ਪੰਜਾਬ ਤੇ ਦੁਨੀਆ ਭਰ ’ਚ ਵਸੇ ਲੋਕ ਵਧ-ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਸੂਬੇ ਪੰਜਾਬ ਦੀ ਮਦਦ ਲਈ ਦਿਲ ਖੋਲ੍ਹ ਕੇ ਮਦਦ ਨਹੀਂ ਕੀਤੀ ਅਤੇ ਸਿਰਫ਼ 1600 ਕਰੋੜ ਰੁਪਏ ਨਾਲ ਪੰਜਾਬ ਦਾ ਮੁੜ-ਨਿਰਮਾਣ ਹੋਣ ਵਾਲਾ ਨਹੀਂ। ਇਸੇ ਲਈ ਮੁੱਖ ਮੰਤਰੀ ਨੇ ਪੰਜਾਬੀਆਂ ਅਤੇ ਦੁਨੀਆ ਭਰ ਵਿਚ ਵਸੇ ਲੋਕਾਂ ਤੋਂ ਸਹਿਯੋਗ ਮੰਗਿਆ ਹੈ।
ਇਹ ਵੀ ਪੜ੍ਹੋ: ਪ੍ਰਵਾਸੀਆਂ ਨੂੰ ਅੱਤਵਾਦੀ ਪੰਨੂੰ ਦੀ ਧਮਕੀ, ਕਿਹਾ-19 ਅਕਤੂਬਰ ਤੱਕ ਛੱਡੋ ਪੰਜਾਬ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8