ਅਜਨਾਲਾ ''ਚ ਫੂਡ ਸੇਫਟੀ ਵਿਭਾਗ ਦਾ ਛਾਪਾ, ਡੇਅਰੀ ਉਤਪਾਦਾਂ ਦੇ ਭਰੇ ਗਏ ਸੈਂਪਲ

Wednesday, Jun 24, 2026 - 02:27 PM (IST)

ਅਜਨਾਲਾ ''ਚ ਫੂਡ ਸੇਫਟੀ ਵਿਭਾਗ ਦਾ ਛਾਪਾ, ਡੇਅਰੀ ਉਤਪਾਦਾਂ ਦੇ ਭਰੇ ਗਏ ਸੈਂਪਲ

ਅਜਨਾਲਾ (ਰਮਨ)- ਅਜਨਾਲਾ ਵਿੱਚ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਤਹਿਤ ਵਿਭਾਗ ਦੀ ਟੀਮ ਨੇ ਚੋਗਾਵਾਂ ਰੋਡ ਸਥਿਤ ਮਟੀਆ ਡੇਅਰੀ ਅਤੇ ਸਹਾਰਾ ਡੇਅਰੀ 'ਤੇ ਅਚਾਨਕ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਅਧਿਕਾਰੀਆਂ ਨੇ ਡੇਅਰੀਆਂ 'ਚ ਤਿਆਰ ਅਤੇ ਵਿਕਰੀ ਲਈ ਰੱਖੇ ਗਏ ਪਨੀਰ, ਦੁੱਧ ਅਤੇ ਦਹੀਂ ਦੇ ਸੈਂਪਲ ਭਰੇ। 

ਇਹ ਵੀ ਪੜ੍ਹੋ: Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ ਦਰਦਨਾਕ ਮੌਤ

ਛਾਪੇਮਾਰੀ ਦੌਰਾਨ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਡੇਅਰੀਆਂ 'ਚ ਸਾਫ਼-ਸਫ਼ਾਈ ਦੇ ਪ੍ਰਬੰਧਾਂ, ਉਤਪਾਦਾਂ ਦੀ ਸਟੋਰੇਜ ਅਤੇ ਤਿਆਰੀ ਦੇ ਤਰੀਕਿਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ। ਜਾਂਚ ਦੌਰਾਨ ਕੁਝ ਥਾਵਾਂ 'ਤੇ ਸਫ਼ਾਈ ਸਬੰਧੀ ਕਮੀਆਂ ਸਾਹਮਣੇ ਆਉਣ 'ਤੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਤੁਰੰਤ ਸੁਧਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਟੀਮ ਨੇ ਡੇਅਰੀ ਮਾਲਕਾਂ ਨੂੰ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀ ਤਿਆਰੀ ਅਤੇ ਸੰਭਾਲ ਦੌਰਾਨ ਸਰਕਾਰ ਵੱਲੋਂ ਨਿਰਧਾਰਤ ਸਾਰੇ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ।

ਇਸ ਮੌਕੇ ਫੂਡ ਸੇਫਟੀ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਡਾ. ਰਜਿੰਦਰ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੇ ਅਤੇ ਮਿਆਰੀ ਖਾਦ ਪਦਾਰਥ ਉਪਲਬਧ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਜਾਂ ਗੈਰ-ਮਿਆਰੀ ਖਾਦ ਪਦਾਰਥਾਂ ਦੀ ਵਿਕਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗਲਤ ਤਰੀਕੇ ਨਾਲ ਖਾਣ-ਪੀਣ ਵਾਲੀਆਂ ਚੀਜ਼ਾਂ ਤਿਆਰ ਕਰਨਾ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਤੁਰੰਤ ਬੰਦ ਕੀਤਾ ਜਾਵੇ।

ਇਹ ਵੀ ਪੜ੍ਹੋ: ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News