ਫੂਡ ਸੇਫਟੀ ਵਿਭਾਗ ਵੱਲੋਂ ਪਨੀਰ ਬਣਾਉਣ ਅਤੇ ਵੇਚਣ ਵਾਲੀਆਂ ਦੁਕਾਨਾਂ ’ਤੇ ਛਾਪੇਮਾਰੀ, 11 ਸੈਂਪਲ ਭਰੇ

Thursday, May 14, 2026 - 04:39 AM (IST)

ਫੂਡ ਸੇਫਟੀ ਵਿਭਾਗ ਵੱਲੋਂ ਪਨੀਰ ਬਣਾਉਣ ਅਤੇ ਵੇਚਣ ਵਾਲੀਆਂ ਦੁਕਾਨਾਂ ’ਤੇ ਛਾਪੇਮਾਰੀ, 11 ਸੈਂਪਲ ਭਰੇ

ਗੁਰਦਾਸਪੁਰ (ਹਰਮਨ, ਵਿਨੋਦ) : ਕਮਿਸ਼ਨਰ ਫੂਡ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾਕਟਰ ਜੀ. ਐੱਸ. ਪੰਨੂ ਦੀ ਅਗਵਾਈ ਹੇਠ ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿਚ ਪਨੀਰ ਬਣਾਉਣ ਅਤੇ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਟੀਮ ਵੱਲੋਂ ਕੁੱਲ 11 ਸੈਂਪਲ ਲਏ ਗਏ, ਜਿਨ੍ਹਾਂ ਵਿਚ 10 ਪਨੀਰ ਦੇ ਅਤੇ ਇਕ ਦੁੱਧ ਦਾ ਸੈਂਪਲ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜੀ. ਐੱਸ. ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਫੂਡ ਸੇਫਟੀ ਅਫ਼ਸਰ ਰੇਖਾ ਸ਼ਰਮਾ ਅਤੇ ਸਿਮਰਤ ਕੌਰ ਨਾਲ ਮਿਲ ਕੇ ਪਨੀਰ ਦੇ ਯੂਨਿਟਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੇ ਨਾਲ ਹੀ ਫਲ ਵਿਕਰੇਤਾਵਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਸਿਰਫ਼ ਵਧੀਆ ਕੁਆਲਿਟੀ ਦੇ ਫਲ ਹੀ ਵੇਚਣ।

ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਡਾਕਟਰ ਪੰਨੂ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਕੈਲਸ਼ੀਅਮ ਕਾਰਬਾਈਡ ਨਾਲ ਫਲ ਪਕਾਉਣਾ ਸਿਹਤ ਲਈ ਬੇਹੱਦ ਘਾਤਕ ਹੈ, ਇਸ ਲਈ ਕੋਈ ਵੀ ਦੁਕਾਨਦਾਰ ਇਸ ਦੀ ਵਰਤੋਂ ਨਾ ਕਰੇ। ਉਨ੍ਹਾਂ ਕਿਹਾ ਕਿ ਜ਼ਿਆਦਾ ਪੱਕ ਚੁੱਕੇ ਫਲਾਂ ਨੂੰ ਵੇਚਣ ਦੀ ਬਜਾਏ ਨਸ਼ਟ ਕੀਤਾ ਜਾਵੇ। ਸਾਰੇ ਖਾਦ ਪਦਾਰਥ ਵਿਕਰੇਤਾਵਾਂ ਨੂੰ ਐੱਫ.ਐੱਸ.ਐੱਸ.ਏ.ਆਈ. ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਲੋੜੀਂਦੀ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਲੈਣ ਲਈ ਕਿਹਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਚੈਕਿੰਗ ਦੀ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News