'ਭੋਜਨ ਸੁਰੱਖਿਆ ਮਹਿਕਮੇ' ਨੇ ਖਾਣ-ਪੀਣ ਦੀਆਂ ਵਸਤੂਆਂ ਦੀ ਕੀਤੀ ਜਾਂਚ

05/25/2020 12:28:12 PM

ਮੋਹਾਲੀ (ਪਰਦੀਪ, ਨਿਆਮੀਆਂ) : ‘ਕੋਰੋਨਾ ਵਾਇਰਸ’ ਮਹਾਂਮਾਰੀ ਦੌਰਾਨ ਲੋਕਾਂ ਲਈ ਸ਼ੁੱਧ, ਸਾਫ਼-ਸੁਥਰੀਆਂ ਅਤੇ ਮਿਆਰੀ ਚੀਜ਼ਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਭੋਜਨ ਸੁਰੱਖਿਆ ਮਹਿਕਮੇ ਨੇ ਸ਼ਹਿਰ 'ਚ ਵੱਖ-ਵੱਖ ਡਿਪਾਰਟਮੈਂਟਲ ਸਟੋਰਾਂ ਅਤੇ ਸੜਕਾਂ ਕੰਢੇ ਰੇਹੜੀਆਂ ਆਦਿ ’ਤੇ ਜਾ ਕੇ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਕੀਤੀ। ਜ਼ਿਲ੍ਹਾ ਸਿਹਤ ਅਫ਼ਸਰ (ਡੀ. ਐੱਚ. ਓ.) ਡਾ. ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਚੀਜ਼ਾਂ ਦੀ ਮਿਆਦ ਅਤੇ ਮਿਆਰ ਨੂੰ ਪਰਖਿਆ ਅਤੇ ਨਾਲ ਹੀ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱਖਿਆ ਅਤੇ ਸੰਭਾਲ ਵਾਸਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂੰ ਕਰਾਇਆ। ਦੁਕਾਨਦਾਰਾਂ ਨੂੰ ‘ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ’ ਬਾਰੇ ਵੀ ਜਾਣਕਾਰੀ ਦਿੱਤੀ ਗਈ। ਦੁਕਾਨਦਾਰਾਂ ਨੂੰ ਉਕਤ ਕਾਨੂੰਨ ਤਹਿਤ ਰਜਿਸਟਰੇਸ਼ਨ ਕਰਾਉਣ ਲਈ ਕਿਹਾ ਗਿਆ ਤੇ ਨਾਲ ਹੀ ਉਨ੍ਹਾਂ ਨੂੰ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣ ਦੀ ਹਦਾਇਤ ਦਿੱਤੀ ਗਈ। ਟੀਮ 'ਚ ਫ਼ੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ ਵੀ ਸ਼ਾਮਲ ਸਨ।


Babita

Content Editor

Related News