ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫਲਾਂ ਦੀਆਂ ਦੁਕਾਨਾਂ ਦੀ ਚੈਕਿੰਗ

06/23/2018 5:46:10 AM

ਕਪੂਰਥਲਾ, (ਮਲਹੋਤਰਾ)- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਈਅਬ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਅੱਜ ਕਪੂਰਥਲਾ ਸ਼ਹਿਰ ਤੇ ਆਰ. ਸੀ. ਐੱਫ. ਇਲਾਕੇ ਵਿਚ ਦੁੱਧ ਦੀਆਂ ਡੇਅਰੀਆਂ ਅਤੇ ਫਲਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਹਾਇਕ ਕਮਿਸ਼ਨਰ ਫੂਡ ਸੇਫਟੀ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ਵਾਲੀ ਇਸ ਟੀਮ ਵਿਚ ਫੂਡ ਸੇਫਟੀ ਅਫ਼ਸਰ ਸਤਨਾਮ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ। ਇਸ ਚੈਕਿੰਗ ਦੌਰਾਨ ਟੀਮ ਨੇ ਕੁਲ 8 ਸੈਂਪਲ ਭਰੇ, ਜਿਨ੍ਹਾਂ ਵਿਚ ਦੁੱਧ, ਦਹੀਂ, ਬਿਸਕੁਟ ਅਤੇ ਫਲ ਸ਼ਾਮਿਲ ਸਨ। 
ਡਾ. ਹਰਜੋਤਪਾਲ ਸਿੰਘ ਨੇ ਦੱਸਿਆ ਕਿ ਸੈਂਪਲ ਫੇਲ ਹੋਣ ਦੀ ਸੂਰਤ ਵਿਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਕਪੂਰਥਲਾ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਮਿਲਾਵਟ ਤੋਂ ਪ੍ਰਹੇਜ਼ ਕਰਨ ਦੀ ਹਦਾਇਤ ਕੀਤੀ ਗਏ। ਡੇਅਰੀ ਮਾਲਕਾਂ ਨੇ ਭਰੋਸਾ ਦਿਵਾਇਆ ਕਿ ਉਹ ਸਰਕਾਰ ਵੱਲੋਂ ਵਿੱਢੀ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣਗੇ ਅਤੇ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਮੁਹੱਈਆ ਕਰਵਾਉਣੇ ਯਕੀਨੀ ਬਣਾਉਣਗੇ। 


Related News