ਫੂਡ ਸੇਫਟੀ ਟੀਮ ਨੇ ਢਾਬੇ ''ਚ ਤਿਆਰ ਸਮੱਗਰੀ ਦੇ ਭਰੇ ਸੈਂਪਲ
Wednesday, Jan 08, 2025 - 06:05 PM (IST)
ਹੁਸ਼ਿਆਰਪੁਰ (ਘੁੰਮਣ)- ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਅਫ਼ਸਰ ਸ੍ਰੀ ਵਿਵੇਕ ਕੁਮਾਰ ਅਤੇ ਟੀਮ ਵੱਲੋਂ ਵੱਖ-ਵੱਖ ਚੀਜਾਂ ਦੇ 6 ਸੈਂਪਲ ਭਰੇ ਗਏ।
ਇਹ ਵੀ ਪੜ੍ਹੋ- ਜਲੰਧਰ ਵਾਸੀਆਂ ਦਾ ਇੰਤਜ਼ਾਰ ਹੋਵੇਗਾ ਖ਼ਤਮ! ਇਸ ਦਿਨ ਮਿਲੇਗਾ ਲੋਕਾਂ ਨੂੰ ਮੇਅਰ
ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਗੁਣਵੱਤਾ ਨੂੰ ਲੈ ਕੇ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਸ਼ਹਿਰ ਹੁਸ਼ਿਆਰਪੁਰ ਦੇ ਇਕ ਢਾਬੇ ਦੇ ਖਾਣੇ ਦੀ ਚੈਕਿੰਗ ਕੀਤੀ ਗਈ ਹੈ ਅਤੇ ਇਥੇ ਤਿਆਰ ਦਾਲ, ਆਟੇ ਅਤੇ ਸ਼ੂਗਰ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਅਤੇ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਗੁਣਵਤਾਪੂਰਣ ਖਾਧ ਪਦਾਰਥ ਮੁੱਹਈਆ ਕਰਵਾਉਣ ਦੇ ਉਦੇਸ਼ ਨਾਲ ਹੁਸ਼ਿਆਰਪੁਰ ਸ਼ਹਿਰ ਦੀਆਂ ਵੱਖ-ਵੱਖ ਰਾਸ਼ਨ ਦੀਆਂ ਦੁਕਾਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਮੂੰਗਫਲੀ, ਗੱਚਕ ਦੇ ਸੈਂਪਲ ਲਏ ਗਏ। ਇਸ ਦੌਰਾਨ ਇਨ੍ਹਾਂ ਖਾਧ ਪਦਾਰਥ ਵਿਕਰੇਤਾਵਾਂ ਨੂੰ Fssai ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਕੱਤਰ ਕੀਤੇ ਸੈਂਪਲ ਲੈਬ ਟੈਸਟ ਲਈ ਭੇਜ ਦਿੱਤੇ ਗਏ ਹਨ। ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਸੀਤ ਲਹਿਰ ਦਾ ਅਲਰਟ, ਹੋਵੇਗੀ ਬਰਸਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e