ਤਿਉਹਾਰਾਂ ਦੇ ਸੀਜ਼ਨ ''ਚ ਫੂਡ ਸੇਫਟੀ ਵਿੰਗ ਦਾ ਵੱਡਾ ਐਕਸ਼ਨ, ਫਗਵਾੜਾ ''ਚ ਸਵੀਟ ਸ਼ਾਪਸ ਤੇ ਬੇਕਰੀਆਂ ''ਤੇ ਚੈਕਿੰਗ

Monday, Sep 21, 2026 - 08:18 AM (IST)

ਤਿਉਹਾਰਾਂ ਦੇ ਸੀਜ਼ਨ ''ਚ ਫੂਡ ਸੇਫਟੀ ਵਿੰਗ ਦਾ ਵੱਡਾ ਐਕਸ਼ਨ, ਫਗਵਾੜਾ ''ਚ ਸਵੀਟ ਸ਼ਾਪਸ ਤੇ ਬੇਕਰੀਆਂ ''ਤੇ ਚੈਕਿੰਗ

ਕਪੂਰਥਲਾ (ਮਹਾਜਨ) : ਕਮਲਪ੍ਰੀਤ ਕੌਰ ਬਰਾੜ, ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਆਕਾਸ਼ ਬਾਂਸਲ, ਡਿਪਟੀ ਕਮਿਸ਼ਨਰ, ਕਪੂਰਥਲਾ ਤੇ ਡਾ. ਰਾਜੀਵ ਪਰਾਸ਼ਰ, ਸਿਵਲ ਸਰਜਨ, ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ (ਫੂਡ) ਹਰਜੋਤ ਪਾਲ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਚੈਕਿੰਗ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਫਗਵਾੜਾ ਖੇਤਰ ਵਿਚ ਅੱਜ ਕੁੱਲ 5 ਫੂਡ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚ 3 ਮਠਿਆਈਆਂ ਦੀਆਂ ਦੁਕਾਨਾਂ ਅਤੇ 2 ਬੇਕਰੀ ਯੂਨਿਟ ਸ਼ਾਮਲ ਸਨ। ਜਾਂਚ ਦੌਰਾਨ ਫੂਡ ਕਾਰੋਬਾਰੀ ਅਦਾਰਿਆਂ ਵਿਚ ਸਫ਼ਾਈ-ਸਫ਼ਾਈ, ਖਾਧ ਪਦਾਰਥਾਂ ਦੀ ਸਟੋਰੇਜ, ਕੱਚੇ ਮਾਲ ਦੀ ਵਰਤੋਂ ਅਤੇ ਹੋਰ ਫੂਡ ਸੇਫਟੀ ਮਾਪਦੰਡਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਨਵੇਂ ਮਕਾਨ ਦਾ ਜਸ਼ਨ ਮਨਾਉਂਦੇ ਯਾਰਾਂ 'ਤੇ ਫ਼ਾਇਰਿੰਗ!

ਜਾਂਚ ਦੌਰਾਨ ਅਣਸਵੱਛ ਹਾਲਾਤ ਪਾਏ ਜਾਣ ’ਤੇ 1 ਚਲਾਨ ਜਾਰੀ ਕੀਤਾ ਗਿਆ, ਜਦਕਿ ਨਿਯਮਾਂ ਦੀ ਪਾਲਣਾ ਵਿਚ ਪਾਈਆਂ ਗਈਆਂ ਕਮੀਆਂ ਸਬੰਧੀ 2 ਇੰਪਰੂਵਮੈਂਟ ਨੋਟਿਸ ਜਾਰੀ ਕੀਤੇ ਗਏ। ਸਬੰਧਤ ਫੂਡ ਬਿਜ਼ਨਸ ਆਪ੍ਰੇਟਰਾਂ ਨੂੰ ਫੂਡ ਸੇਫਟੀ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਗੁੱਡ ਮੈਨੂਫੈਕਚਰਿੰਗ ਪ੍ਰੈਕਟਿਸ ਤੇ ਗੁੱਡ ਹਾਈਜੀਨ ਪ੍ਰੈਕਟਿਸ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਮੁਹਿੰਮ ਦੌਰਾਨ ਹਲਵਾਈਆਂ ਅਤੇ ਬੇਕਰੀ ਯੂਨਿਟਾਂ ਨੂੰ ਖਾਧ ਸੁਰੱਖਿਆ ਅਤੇ ਸਫ਼ਾਈ ਸਬੰਧੀ ਲਾਜ਼ਮੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨੂੰ ਅਦਾਰਿਆਂ ਨੂੰ ਹਰ ਸਮੇਂ ਸਾਫ਼-ਸੁਥਰਾ ਰੱਖਣ, ਢੱਕਣ ਵਾਲੇ ਡਸਟਬਿਨ ਦੀ ਵਰਤੋਂ ਕਰਨ, ਕੂੜਾ-ਕਰਕਟ ਖੁੱਲ੍ਹੇ ਵਿੱਚ ਜਾਂ ਸੜਕ ’ਤੇ ਨਾ ਸੁੱਟਣ ਅਤੇ ਕੰਮ ਦੌਰਾਨ ਯਥਾਸੰਭਵ ਦਸਤਾਨੇ, ਹੈੱਡ ਕੈਪ ਅਤੇ ਸਾਫ਼ ਕੱਪੜਿਆਂ ਦੀ ਵਰਤੋਂ ਕਰਨ ਲਈ ਕਿਹਾ ਗਿਆ।

ਫੂਡ ਕਾਰੋਬਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਖਾਧ ਪਦਾਰਥਾਂ ਲਈ ਵਰਤੇ ਜਾਣ ਵਾਲੇ ਕੱਚੇ ਮਾਲ ਦੀ ਖਰੀਦ ਭਰੋਸੇਯੋਗ ਸਰੋਤਾਂ ਤੋਂ ਕੀਤੀ ਜਾਵੇ ਅਤੇ ਖਰੀਦੇ ਗਏ ਕੱਚੇ ਮਾਲ ਦੇ ਬਿੱਲ ਅਤੇ ਰਿਕਾਰਡ ਸੰਭਾਲ ਕੇ ਰੱਖੇ ਜਾਣ। ਕੱਚੇ ਅਤੇ ਤਿਆਰ ਖਾਧ ਪਦਾਰਥਾਂ ਨੂੰ ਵੱਖ-ਵੱਖ ਰੱਖਣ ਅਤੇ ਖਾਧ ਪਦਾਰਥਾਂ ਨੂੰ ਧੂੜ, ਮੱਖੀਆਂ, ਕੀੜਿਆਂ ਅਤੇ ਹੋਰ ਗੰਦਗੀ ਤੋਂ ਸੁਰੱਖਿਅਤ ਰੱਖਣ ਲਈ ਵੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ, ਖਾਧ ਪਦਾਰਥਾਂ ਵਿਚ ਕੇਵਲ ਮਨਜ਼ੂਰਸ਼ੁਦਾ ਫੂਡ ਐਡਿਟਿਵਜ਼ ਅਤੇ ਰੰਗਾਂ ਦੀ ਨਿਰਧਾਰਤ ਸੀਮਾ ਅੰਦਰ ਹੀ ਵਰਤੋਂ ਕਰਨ ਅਤੇ ਕਿਸੇ ਵੀ ਅਣਅਧਿਕਾਰਤ ਪਦਾਰਥ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ। ਤਿਆਰ ਖਾਧ ਸਮੱਗਰੀ ਨੂੰ ਢੱਕ ਕੇ ਰੱਖਣ ਅਤੇ ਲੋੜ ਅਨੁਸਾਰ ਹੀ ਖਾਧ ਪਦਾਰਥ ਤਿਆਰ ਕਰਨ ਲਈ ਵੀ ਹਦਾਇਤ ਕੀਤੀ ਗਈ, ਤਾਂ ਜੋ ਲੰਬੇ ਸਮੇਂ ਤੱਕ ਰੱਖੇ ਜਾਣ ਕਾਰਨ ਉਨ੍ਹਾਂ ਦੀ ਗੁਣਵੱਤਾ ਪ੍ਰਭਾਵਿਤ ਨਾ ਹੋਵੇ।

ਇਹ ਵੀ ਪੜ੍ਹੋ : ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM ਫੜਨਵੀਸ

ਸਮੂਹ ਫੂਡ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਦੀ ਪ੍ਰਕਿਰਤੀ ਅਤੇ ਲਾਗੂ ਨਿਯਮਾਂ ਅਨੁਸਾਰ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਆਪਣੇ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਦੀ ਵੈਧਤਾ ਅਤੇ ਇਸ ਦੇ ਸਪੱਸ਼ਟ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ। ਫੂਡ ਸੇਫਟੀ ਵਿੰਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਂਚ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਨਿਯਮਾਂ ਦੀ ਉਲੰਘਣਾ ਪਾਏ ਜਾਣ ਦੀ ਸੂਰਤ ਵਿਚ ਫੂਡ ਸੇਫਟੀ ਐਂਡ ਸਟੈਂਡਰਡਸ ਐਕਟ 2006 ਅਤੇ ਇਸ ਅਧੀਨ ਬਣੇ ਨਿਯਮਾਂ ਅਤੇ ਵਿਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਟੀਮ ਵਿਚ ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਫੂਡ) ਤੇ ਮਹਿਕ ਸੈਣੀ, ਫੂਡ ਸੇਫਟੀ ਅਫ਼ਸਰ, ਸ਼ਾਮਲ ਸਨ। ਡਿਪਟੀ ਕਮਿਸ਼ਨਰ, ਕਪੂਰਥਲਾ ਵੱਲੋਂ ਸਮੂਹ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਉੱਚ ਗੁਣਵੱਤਾ ਵਾਲਾ ਕੱਚਾ ਮਾਲ ਹੀ ਵਰਤਣ, ਖਾਧ ਪਦਾਰਥ ਸਾਫ਼-ਸੁਥਰੇ ਤੇ ਸਵੱਛ ਵਾਤਾਵਰਣ ਵਿਚ ਤਿਆਰ ਕਰਨ ਅਤੇ ਤਿਆਰ ਖਾਧ ਸਮੱਗਰੀ ਨੂੰ ਹਰ ਸਮੇਂ ਢੱਕ ਕੇ ਰੱਖਣ, ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਏ ਜਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News