ਸਿਹਤ ਵਿਭਾਗ ਦੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ

Saturday, Feb 03, 2018 - 07:44 AM (IST)

ਸਿਹਤ ਵਿਭਾਗ ਦੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ

ਕੋਟਕਪੂਰਾ (ਨਰਿੰਦਰ, ਭਾਵਿਤ) - ਆਮ ਲੋਕਾਂ ਨੂੰ ਖਾਣ-ਪੀਣ ਵਾਲੀਆਂ ਸ਼ੁੱਧ ਅਤੇ ਸਾਫ਼ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਡਾ. ਅਮਿਤ ਜੋਸ਼ੀ ਸਹਾਇਕ ਕਮਿਸ਼ਨਰ ਫੂਡ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਫੂਡ ਸੇਫਟੀ ਅਫ਼ਸਰ ਮੁਕਲ ਗਿੱਲ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕਰ ਕੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ।  ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਮੁਕਲ ਗਿੱਲ ਫੂਡ ਸੇਫਟੀ ਅਫ਼ਸਰ, ਤ੍ਰਿਲੋਕ ਸਿੰਘ ਅਤੇ ਜਗਵਿੰਦਰ ਸਿੰਘ ਸ਼ਾਮਲ ਸਨ, ਵੱਲੋਂ ਅੱਜ ਕੁਲ 11 ਸੈਂਪਲ ਭਰੇ ਗਏ, ਜਿਨ੍ਹਾਂ ਵਿਚ ਨੌਂ ਸੈਂਪਲ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਅਤੇ ਦੋ ਸੈਂਪਲ ਬੇਕਰੀ ਵਸਤੂਆਂ ਦੇ ਭਰੇ ਗਏ।  ਜਾਣਕਾਰੀ ਦਿੰਦੇ ਹੋਏ ਐੱਫ. ਐੱਸ. ਓ. ਮੁਕਲ ਗਿੱਲ ਨੇ ਦੱਸਿਆ ਕਿ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਟੀਮ ਵੱਲੋਂ ਹੋਟਲਾਂ, ਢਾਬਿਆਂ ਅਤੇ ਰੈਸਟੋਰੈਂਟਾਂ ਦਾ ਦੌਰਾ ਕਰ ਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾਫ-ਸਫਾਈ ਰੱਖਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਢਾਬਿਆਂ 'ਤੇ ਕੰਮ ਕਰਦੇ ਵਿਅਕਤੀਆਂ ਨੂੰ ਨਹੁੰ ਕੱਟ ਕੇ ਰੱਖਣ, ਸਾਫ਼ ਕੱਪੜੇ ਪਾਉਣ, ਸਿਰ 'ਤੇ ਟੋਪੀ ਲੈਣ ਦੀ ਹਦਾਇਤ ਕੀਤੀ ਗਈ।


Related News