ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ''ਤੇ ਬਰਦਾਸ਼ਤ ਨਹੀਂ ਕਰਾਂਗੇ : ਆਸ਼ੂ
Saturday, Apr 28, 2018 - 02:32 AM (IST)

ਮਾਨਸਾ(ਸੰਦੀਪ ਮਿੱਤਲ)-ਫੂਡ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਨਿਵਾਸ ਸਥਾਨ 'ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀਆਂ ਵੱਲੋਂ ਮਿਲੇ ਮਾਣ-ਸਨਮਾਨਾਂ ਨੂੰ ਹੰਕਾਰ ਵਜੋਂ ਨਹੀਂ ਇਕ ਸੇਵਾਦਾਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ। ਫੂਡ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਨਿਵਾਸ ਸਥਾਨ 'ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀਆਂ ਵੱਲੋਂ ਮਿਲੇ ਮਾਣ-ਸਨਮਾਨਾਂ ਨੂੰ ਹੰਕਾਰ ਵਜੋਂ ਨਹੀਂ ਇਕ ਸੇਵਾਦਾਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਤੀ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਭ੍ਰਿਸ਼ਟਾਚਾਰ ਨੂੰ ਬਰਦਾਸਤ ਨਹੀਂ ਕੀਤੀ ਜਾਵੇਗਾ।ਮੋਫਰ ਪਰਿਵਾਰ ਦੇ ਮੈਂਬ੍ਰਾਂ ਵਲੋਂ ਉਨ੍ਹਾਂ ਨੂੰ ਲੋਈਆ ਤੇ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਜ਼ਿਲਾ ਕਾਂਗਰਸ ਪਾਰਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ, ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਸਰਪੰਚ ਗੁਰਦੀਪ ਸਿੰਘ ਲਖਮੀਰਵਾਲਾ, ਹਰਪ੍ਰੀਤ ਸਿੰੰਘ ਬਹਿਣੀਵਾਲ, ਯੂਥ ਆਗੂ ਗੋਲਡੀ, ਚੁਸਪਿੰਦਰਵੀਰ ਸਿੰਘ ਭੁਪਾਲ ਹਲਕਾ ਪ੍ਰਧਾਨ ਯੂਥ ਕਾਂਗਰਸ , ਪੋਲੋਜੀਤ ਸਿੰਘ ਬਾਜੇਵਾਲਾ, ਕੌਂਸਲਰ ਤੀਰਥ ਸਿੰਘ ਸਵੀਟੀ, ਗੁਰਮੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।