ਫੂਡ ਸਪਲਾਈ ਅਫਸਰ ''ਤੇ ਹਮਲਾ ਕਰਨ ਵਾਲਿਆਂ ਖਿਲਾਫ ਕੇਸ ਦਰਜ

05/12/2020 4:57:24 PM

ਬਟਾਲਾ (ਬੇਰੀ): ਥਾਣਾ ਸਦਰ ਦੀ ਪੁਲਸ ਨੇ ਫੂਡ ਸਪਲਾਈ ਅਫਸਰ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜ਼ਿਲਾ ਫੂਡ ਸਪਲਾਈ ਅਫਸਰ ਬਟਾਲਾ ਮੈਡਮ ਸੰਯੋਗਿਤਾ ਨੇ ਲਿਖਵਾਇਆ ਹੈ ਕਿ ਉਹ ਅਲੀਵਾਲ ਰੋਡ 'ਤੇ ਸਥਿਤ ਪਿੰਡ ਸੁਨਈਆ ਨੇੜੇ ਕਣਕ ਦੀਆਂ ਬੋਰੀਆਂ ਨਾਲ ਲੱਦੇ ਟਰੱਕਾਂ ਦੀ ਲਾਈਨ ਸਿੱਧੀ ਕਰਵਾ ਰਹੀ ਸੀ ਕਿ ਇੰਨੇ ਨੂੰ ਸਰਵਣ ਸਿੰਘ ਵਾਸੀ ਕਾਦੀਆਂ ਰਾਜਪੂਤਾਂ ਆਪਣੇ ਲੜਕੇ ਦੇ ਨਾਲ ਉਥੇ ਆਇਆ ਅਤੇ ਰਸਤਾ ਬੰਦ ਹੋਣ ਦੇ ਚਲਦਿਆਂ ਉਨ੍ਹਾਂ ਦੇ ਅਫਸਰਾਂ ਨਾਲ ਗਾਲੀ-ਗਲੋਚ ਕਰਨ ਲੱਗ ਪਿਆ। ਉਕਤ ਫੂਡ ਸਪਲਾਈ ਅਧਿਕਾਰੀ ਮੁਤਾਬਕ ਇਸ ਤੋਂ ਬਾਅਦ ਸਰਵਣ ਸਿੰਘ ਤੇ ਉਸਦੇ ਲੜਕੇ ਨੇ ਜਿਥੇ ਉਨ੍ਹਾਂ ਦੇ ਇੰਸਪੈਕਟਰ ਵਰਿੰਦਰ ਠਾਕੁਰ ਦੇ ਇੱਟ ਮਾਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ, ਉਥੇ ਨਾਲ ਹੀ ਮਾਰ-ਕੁੱਟ ਵੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫੂਡ ਸਪਲਾਈ ਅਫਸਰ ਮੈਡਮ ਸੰਯੋਗਿਤਾ ਦੇ ਬਿਆਨਾਂ 'ਤੇ ਥਾਣਾ ਸਦਰ ਵਿਚ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਮਾਰ-ਕੁੱਟ ਕਰਨ ਦੇ ਦੋਸ਼ਾਂ ਹੇਠ ਉਕਤ ਪਿਉ-ਪੁੱਤਰ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।ਉਕਤ ਮਾਮਲੇ ਸਬੰਧੀ ਜਦੋਂ ਥਾਣਾ ਸਦਰ ਦੇ ਐੱਸ.ਐੱਚ.ਓ ਸੁਖਰਾਜ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੂਜੀ ਧਿਰ ਦੇ ਸਰਵਣ ਸਿੰਘ ਦੀ ਮੌਤ ਹੋ ਗਈ ਹੈ, ਜਿਸਦੇ ਪੁਖਤਾ ਕਾਰਨਾਂ ਦਾ ਅਜੈ ਤੱਕ ਪਤਾ ਨਹੀਂ ਚੱਲਿਆ ਹੈ ਅਤੇ ਇਹ ਮਾਮਲਾ ਥਾਣਾ ਘਣੀਏ ਕੇ ਬਾਂਗਰ ਅਧੀਨ ਬਣਦਾ ਹੈ ਅਤੇ ਸਰਵਣ ਸਿੰਘ ਦੇ ਪਰਿਵਾਰਕ ਮੈਂਬਰ ਜੋ ਬਿਆਨ ਥਾਣਾ ਘਣੀਏ ਕੇ ਬਾਂਗਰ ਵਿਖੇ ਦਰਜ ਕਰਵਾਉਣਗੇ, ਉਸ ਮੁਤਾਬਕ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਜਦਕਿ ਫਿਲਹਾਲ ਡੀ.ਅੱੈਫ.ਐੱਸ.ਓ ਵਲੋਂ ਦਿੱਤੀ ਗਈ ਦਰਖਾਸਤ ਦੇ ਆਧਾਰ 'ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ।


Shyna

Content Editor

Related News