ਬੰਦੀ ਸਿੰਘਾਂ ਦੀ ਰਿਹਾਈ ਲਈ ਪੈਦਲ ਮਾਰਚ ਹੁਣ 20 ਸਤੰਬਰ ਦੀ ਬਜਾਏ 10 ਨਵੰਬਰ ਨੂੰ ਹੋਵੇਗਾ

Thursday, Sep 04, 2025 - 10:57 AM (IST)

ਬੰਦੀ ਸਿੰਘਾਂ ਦੀ ਰਿਹਾਈ ਲਈ ਪੈਦਲ ਮਾਰਚ ਹੁਣ 20 ਸਤੰਬਰ ਦੀ ਬਜਾਏ 10 ਨਵੰਬਰ ਨੂੰ ਹੋਵੇਗਾ

ਅੰਮ੍ਰਿਤਸਰ (ਸਰਬਜੀਤ)- ਦੇਸ਼ ਦੀਆਂ ਵੱਖ-ਵੱਖ ਜੇਲਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਸਮੁੱਚੇ ਸਰਕਦਾ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ 20 ਸਤੰਬਰ ਨੂੰ ਕੱਢਿਆ ਜਾਣ ਵਾਲਾ ਪੈਦਲ ਮਾਰਚ ਹੁਣ 10 ਨਵੰਬਰ ਨੂੰ ਕੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਤਖਤ ਸ੍ਰੀ ਦਮਦਮਾ ਸਾਹਿਬ ਸਾਬੋਕੀ ਤਲਵੰਡੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨਤਾ ਕਰੇਗਾ।

ਇਹ ਵੀ ਪੜ੍ਹੋ-ਹੜ੍ਹ 'ਚ ਫਸਿਆ ਪਰਿਵਾਰ ਜਵਾਨ ਪੁੱਤ ਦੇ ਸਸਕਾਰ ਲਈ ਕੱਢਦਾ ਰਿਹਾ ਹਾੜੇ, DC ਨੇ ਭੇਜ 'ਤਾ ਹੈਲੀਕਾਪਟਰ

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਜਰਨੈਲ ਸਿੰਘ ਸਖੀਰਾ ਨੇ ਗੱਲਬਾਤ ਕਰਦਿਆਂ ਕੀਤਾ। ਪੰਥਕ ਸ਼ਖਸੀਅਤਾਂ ਦੀ ਹਾਜ਼ਰੀ ’ਚ ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ 9 ਜ਼ਿਲ੍ਹਿਆਂ ਸਮੇਤ ਕਈ ਹੋਰਨਾਂ ਖੇਤਰਾਂ ’ਚ ਆਏ ਹੜ੍ਹਾਂ ਕਾਰਨ ਲਿਆ ਗਿਆ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਦੇਣ ਦਾ ਐਲਾਨ

ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਸਰਬੱਤ ਖਾਲਸਾ ਸੰਮੇਲਨ 2015 ਦੇ ਸਮੂਹਿਕ ਸਰਕਦਾ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇਸ ਫੈਸਲੇ ਦਾ ਪੰਥਕ ਦਰਦੀਆਂ ਤੇ ਹਿਤੈਸ਼ੀਆਂ ਨੇ ਸਮਰਥਨ ਤੇ ਹਮਾਇਤ ਵੀ ਕੀਤੀ ਹੈ। ਇਸ ਮੌਕੇ ਭਾਈ ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ, ਭਾਈ ਵੱਸਣ ਸਿੰਘ ਜੱਫਰਵਾਲ, ਭਾਈ ਸਤਨਾਮ ਸਿੰਘ ਮਨਾਵਾ, ਬਾਬਾ ਹਰਬੰਸ ਸਿੰਘ ਚੈਨਪੁਰ, ਬਾਬਾ ਚਮਕੌਰ ਸਿੰਘ, ਤੇਜਬੀਰ ਸਿੰਘ, ਪਰਮਜੀਤ ਸਿੰਘ ਜਿੱਜੇਆਣੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਲੈ ਕੇ Latest Update, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News