Punjab:ਗਲੀ ''ਚੋਂ ਗੱਡੀ ਲੰਘਾਉਣ ਨੂੰ ਲੈ ਕੇ ਭੱਖਿਆ ਮਾਹੌਲ, ਫੁੱਟਬਾਲ ਕੋਚ ''ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ
Tuesday, Mar 25, 2025 - 01:54 PM (IST)

ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਪੁਲਸ ਅਧੀਨ ਪੈਂਦੇ ਨਵਾਂ ਪਿੰਡ ਵਿਖੇ ਗਲੀ 'ਚੋਂ ਗੱਡੀ ਲੰਘਾਉਣ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਏ ਝਗੜੇ ਦੌਰਾਨ ਪਿੰਡ ਦੇ ਕੁਝ ਲੋਕਾਂ ਵਲੋਂ ਫੁੱਟਬਾਲ ਦੇ ਕੋਚ ਵਿਪਨ ਨਾਲ ਕੁੱਟਮਾਰ ਕਰਨ ਅਤੇ ਉਸਦੀ ਗੱਡੀ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝਗੜੇ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਜ਼ਖ਼ਮੀ ਕੋਚ ਵਿਪਨ ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਹੈ ਅਤੇ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਇਸ ਮੌਕੇ ਜ਼ਖ਼ਮੀ ਕੋਚ ਵਿਪਨ ਅਤੇ ਉਸਦੇ ਪਰਿਵਾਰਕ ਮੈਬਰਾਂ ਦਾ ਕਹਿਣਾ ਸੀ ਕਿ ਵਿਪਨ ਬੱਚਿਆਂ ਨੂੰ ਫੁੱਟਬਾਲ ਦੀ ਕੋਚਿੰਗ ਦਿੰਦਾ ਹੈ ਅਤੇ ਘਟਨਾ ਵਾਲੇ ਦਿਨ ਉਹ ਆਪਣੀ ਗੱਡੀ ਵਿੱਚ ਬੱਚਿਆਂ ਨੂੰ ਫੁੱਟਬਾਲ ਦੀ ਕੋਚਿੰਗ ਦੇ ਕੇ ਵਾਪਸ ਘਰ ਆ ਰਿਹਾ ਸੀ ਕਿ ਜਦੋਂ ਪਿੰਡ ਦੀ ਗਲੀ 'ਚੋਂ ਗੱਡੀ ਕੱਢ ਰਿਹਾ ਸੀ ਤਾਂ ਇਕ ਪਰਿਵਾਰ ਗਲੀ ਵਿੱਚ ਕੁਰਸੀਆਂ ਲਗਾ ਕੇ ਬੈਠਾ ਹੋਇਆ ਸੀ। ਜਦੋਂ ਵਿਪਨ ਨੇ ਗੱਡੀ ਕੱਢਣ ਲਈ ਰਸਤਾ ਮੰਗਿਆ ਤਾਂ ਉਕਤ ਪਰਿਵਾਰ ਦੇ ਮੈਂਬਰ ਕੋਚ ਵਿਪਨ ਨਾਲ ਝਗੜਾ ਕਰਨ ਲੱਗ ਪਏ ਅਤੇ ਗਲੀ ਵਿਚੋਂ ਗੱਡੀ ਕੱਢਣ ਤੋਂ ਮਨ੍ਹਾ ਕਰਨ ਲਗ ਪਏ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਇਸ ਦੌਰਾਨ ਝਗੜਾ ਇੰਨਾ ਵੱਧ ਗਿਆ ਕਿ ਝਗੜੇ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਉਨ੍ਹਾਂ ਨੇ ਵਿਪਨ ਨੂੰ ਜ਼ਖਮੀ ਕਰ ਦਿੱਤਾ ਅਤੇ ਗੱਡੀ ਦੀ ਵੀ ਭੰਨਤੋੜ ਕਰ ਦਿੱਤੀ। ਹੁਣ ਜ਼ਖ਼ਮੀ ਕੋਚ ਅਤੇ ਉਸਦੇ ਪਰਿਵਾਰ ਵਾਲੇ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ। ਦੂਜੇ ਪਾਸੇ ਸੇਖਵਾਂ ਪੁਲਸ ਥਾਣਾ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8