ਪਠਾਨਕੋਟ ਲਈ ਚੰਗੀ ਖਬਰ, ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੀ ''ਕੋਰੋਨਾ'' ਰਿਪੋਰਟ ਨੈਗੇਟਿਵ

Thursday, Apr 23, 2020 - 03:15 PM (IST)

ਪਠਾਨਕੋਟ ਲਈ ਚੰਗੀ ਖਬਰ, ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੀ ''ਕੋਰੋਨਾ'' ਰਿਪੋਰਟ ਨੈਗੇਟਿਵ

ਪਠਾਨਕੋਟ (ਧਰਮਿੰਦਰ, ਜੋਤੀ) : ਪੰਜਾਬ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ 'ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 286 ਹੋ ਗਈ ਹੈ। ਇਸੇ ਦੌਰਾਨ ਪਠਾਨਕੋਟ ਵਾਸੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਪਠਾਨਕੋਟ 'ਚ ਕੁੱਲ ਕੋਰੋਨਾ ਪਾਜ਼ੇਟਿਵ ਦੇ 24 ਮਾਮਲੇ ਸਾਹਮਣੇ ਆਏ ਸਨ। ਜਿਨ੍ਹਾਂ 'ਚੋਂ ਅੱਜ 5 ਕੋਰੋਨਾ ਪੀੜਤ ਮਰੀਜ਼ਾਂ ਦੀ ਦੂਜੀ ਰਿਪੋਰਟ ਵੀ ਨੈਗੇਟਿਵ ਆਈ ਹੈ। ਦੱਸਣਯੋਗ ਹੈ ਸੁਜਾਨਪੁਰ ਦੀ ਬਜ਼ੁਰਗ ਔਰਤ ਜਿਸ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਸੀ ਇਹ ਸਾਰੇ ਉਸ ਦੇ ਪਰਿਵਾਰਕ ਮੈਂਬਰ ਹਨ। ਇਸ ਗੱਲ ਦੀ ਜਾਣਕਾਰੀ ਸਿਵਲ ਸਰਜਨ ਪਠਾਨਕੋਟ ਵਿਨੋਟ ਸਰੀਨ ਅਤੇ ਸਿਹਤ ਵਿਭਾਗ ਦੇ ਜ਼ਿਲ੍ਹਾ ਐਪੀਡੇਮੀਓਲਾਜਿਸਟ ਡਾਕਟਰ ਵਿਨੀਤ ਬਲ ਨੇ ਦਿੱਤੀ ਹੈ। ਸਿਵਲ ਸਰਜਨ ਵਿਨੋਦ ਸਰੀਨ ਨੇ ਦੱਸਿਆ ਹੈ ਕਿ ਜ਼ਿਲ੍ਹਾ ਪਠਾਨਕੋਟ ਦੀ ਪਹਿਲੀ ਕੋਰੋਨਾ ਪਾਜ਼ੇਟਿਵ ਔਰਤ ਰਾਜ ਰਾਣੀ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 23 ਹੋਰ ਲੋਕ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਬਾਅਦ ਪਰਿਵਾਰ ਦੇ 5 ਮੈਂਬਰਾਂ ਦੀ ਪਹਿਲੀ ਰਿਪੋਰਟ ਨੈਗੇਟਿਵ ਆਈ ਸੀ। ਇਸ ਦੇ ਬਾਅਦ ਵਿਭਾਗ ਵਲੋਂ ਦੂਜੇ ਰਾਊਂਡ 'ਚ ਭੇਜੀ ਗਈ ਰਿਪੋਰਟ 'ਚ ਵੀ ਪਰਿਵਾਰ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਨ੍ਹਾਂ ਨੂੰ ਵਿਭਾਗ ਵਲੋਂ ਅੱਜ ਘਰ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ ► ਪੰਜਾਬ 'ਚ ਕੋਰੋਨਾ ਦਾ ਕਹਿਰ : ਸੱਚਾਈ ਤੋਂ ਪਿੱਛੇ ਚੱਲ ਰਿਹੈ ਸਰਕਾਰ ਦਾ ਹੈਲਥ ਬੁਲੇਟਿਨ 

ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 286 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 286 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 62, ਜਲੰਧਰ 'ਚ 62, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 16, ਅੰਮ੍ਰਿਤਸਰ 'ਚ 13, ਮਾਨਸਾ 'ਚ 11, ਪਟਿਆਲਾ 'ਚ 49, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।

 

 


author

Anuradha

Content Editor

Related News