ਦਾਜ ਲਈ ਵਿਆਹੁਤਾ ਨੂੰ ਕੁੱਟ-ਮਾਰ ਕੇ ਘਰੋਂ ਕੱਢਿਆ
Friday, Apr 13, 2018 - 12:11 AM (IST)

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਦਾਜ ਲਈ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ, ਕੁੱਟ-ਮਾਰ ਕਰਨ ਅਤੇ ਘਰ 'ਚੋਂ ਬਾਹਰ ਕੱਢਣ 'ਤੇ ਇਕ ਔਰਤ ਸਣੇ 3 ਵਿਅਕਤੀਆਂ ਵਿਰੁੱਧ ਥਾਣਾ ਭਵਾਨੀਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਵਲੈਤੀ ਰਾਮ ਨੇ ਦੱਸਿਆ ਕਿ ਸਿਤਾਰਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਨਕਟੇ ਥਾਣਾ ਭਵਾਨੀਗੜ੍ਹ ਜ਼ਿਲਾ ਸੰਗਰੂਰ ਨੇ ਇਕ ਦਰਖਾਸਤ ਐੱਸ. ਐੱਸ. ਪੀ. ਸੰਗਰੂਰ ਨੂੰ ਦਿੱਤੀ ਕਿ ਉਸ ਦੀ ਧੀ ਦਾ ਵਿਆਹ 7 ਮਈ 2017 ਨੂੰ ਗੁਰਸੇਵਕ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਗੁਰਸੇਵਕ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਝੱਲ, ਅੰਗਰੇਜ਼ ਸਿੰਘ ਪੁੱਤਰ ਹਰੀ ਸਿੰਘ ਵਾਸੀ ਏਕਤਾ ਨਗਰ ਡੀ. ਸੀ. ਡਬਲਯੂ ਪਟਿਆਲਾ ਅਤੇ ਹਰਮੇਸ਼ ਕੌਰ ਪਤਨੀ ਅੰਗਰੇਜ਼ ਸਿੰਘ ਨੇ ਉਨ੍ਹਾਂ ਦੀ ਧੀ ਦੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਹੋਰ ਦਾਜ ਦੀ ਮੰਗ ਕਰਦਿਆਂ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਪੁਲਸ ਨੇ ਮੁਦਈ ਦੀ ਦਰਖਾਸਤ ਦੀ ਜਾਂਚ ਕਰਨ ਉਪਰੰਤ ਉਕਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।