ਇਤਿਹਾਸ ''ਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ, ਹੋ ਸਕਦੇ ਨੇ ਵੱਡੇ ਐਲਾਨ (ਵੀਡੀਓ)

Monday, Nov 24, 2025 - 10:04 AM (IST)

ਇਤਿਹਾਸ ''ਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ, ਹੋ ਸਕਦੇ ਨੇ ਵੱਡੇ ਐਲਾਨ (ਵੀਡੀਓ)

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋਣ ਜਾ ਰਿਹਾ ਹੈ। ਇਹ ਇਜਲਾਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਨਵੰਬਰ ਦਿਨ ਸੋਮਵਾਰ ਮਤਲਬ ਕਿ ਅੱਜ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਵਿਸ਼ੇਸ਼ ਇਜਲਾਸ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ! ਸਫ਼ਰ ਕਰਨ ਵਾਲੇ ਇਨ੍ਹਾਂ ਤਾਰੀਖ਼ਾਂ ਨੂੰ...

ਦੱਸਿਆ ਜਾ ਰਿਹਾ ਹੈ ਕਿ ਇਹ ਇਜਲਾਸ ਦੁਪਹਿਰ ਇਕ ਵਜੇ ਸ਼ੁਰੂ ਹੋਵੇਗਾ, ਜਿਸ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਇਜਲਾਸ ਦੌਰਾਨ ਪੰਜਾਬ ਸਰਕਾਰ ਵਲੋਂ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨਾਲ ਪਵੇਗੀ ਕੜਾਕੇ ਦੀ ਠੰਡ! ਪੜ੍ਹੋ ਮੌਸਮ ਵਿਭਾਗ ਨੇ ਕੀ ਕੀਤੀ ਭਵਿੱਖਬਾਣੀ

ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਮਾਨ ਇਸ ਇਜਲਾਸ ਦੌਰਾਨ ਵੱਡਾ ਸਿਆਸੀ ਧਮਾਕਾ ਕਰ ਸਕਦੇ ਹਨ ਅਤੇ ਕਿਆਸ ਲਾਏ ਜਾ ਰਹੇ ਹਨ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਨਵਾਂ ਜ਼ਿਲ੍ਹਾ ਐਲਾਨਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਰੂਪਨਗਰ ਜ਼ਿਲ੍ਹੇ ਦਾ ਨਾਂ ਬਦਲ ਨੂੰ ਲੈ ਕੇ ਵੀ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News