ਦਾਜ ਦੀ ਖਾਤਿਰ ਪਤਨੀਆਂ ਨੂੰ ਘਰੋਂ ਕੱਢਿਆ

Sunday, Aug 13, 2017 - 07:32 AM (IST)

ਦਾਜ ਦੀ ਖਾਤਿਰ ਪਤਨੀਆਂ ਨੂੰ ਘਰੋਂ ਕੱਢਿਆ

ਅੰਮ੍ਰਿਤਸਰ, (ਸੰਜੀਵ)- ਦਾਜ ਦੀ ਖਾਤਿਰ ਪਤਨੀਆਂ ਨੂੰ ਧੱਕੇ ਦੇ ਕੇ ਘਰੋਂ ਕੱਢਣ ਦੇ 2 ਵੱਖ-ਵੱਖ ਮਾਮਲਿਆਂ 'ਚ ਪਤੀਆਂ ਵਿਰੁੱਧ ਦਾਜ ਲਈ ਪ੍ਰੇਸ਼ਾਨ ਕਰਨ ਦੇ ਕੇਸ ਦਰਜ ਕੀਤੇ ਗਏ ਹਨ। ਕਮਲੇਸ਼ ਦੀ ਸ਼ਿਕਾਇਤ 'ਤੇ ਥਾਣਾ ਵੂਮੈਨ ਸੈੱਲ ਦੀ ਪੁਲਸ ਨੇ ਉਸ ਦੇ ਪਤੀ ਸਤਪਾਲ ਨਿਵਾਸੀ ਅਜੀਤ ਨਗਰ ਵੇਰਕਾ ਵਿਰੁੱਧ ਕੇਸ ਦਰਜ ਕੀਤਾ ਹੈ। ਕਮਲੇਸ਼ ਨੇ ਦੱਸਿਆ ਕਿ ਅਪ੍ਰੈਲ 2016 'ਚ ਉਸ ਦਾ ਵਿਆਹ ਉਕਤ ਮੁਲਜ਼ਮ ਸਤਪਾਲ ਨਾਲ ਪੂਰੇ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਪਤੀ ਉਸ ਨੂੰ ਹੋਰ ਦਾਜ ਦੀ ਮੰਗ ਨੂੰ ਲੈ ਕੇ ਪ੍ਰੇਸ਼ਾਨ ਕਰਨ ਲੱਗਾ। ਜਦੋਂ ਉਸ ਨੇ ਉਸ ਦੀਆਂ ਮੰਗਾਂ ਦਾ ਵਿਰੋਧ ਕੀਤਾ ਤਾਂ ਉਸ ਨੂੰ ਧੱਕੇ ਦੇ ਕੇ ਘਰੋਂ ਕੱਢ ਦਿੱਤਾ ਗਿਆ।
ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਥਾਣਾ ਬਿਆਸ ਦੀ ਪੁਲਸ ਨੇ ਵੰਦਨਾ ਰਾਣੀ ਨਿਵਾਸੀ ਬਾਬਾ ਬਕਾਲਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਦੀਪਕ ਕੁਮਾਰ ਵਿਰੁੱਧ ਕੇਸ ਦਰਜ ਕੀਤਾ ਹੈ। ਵੰਦਨਾ ਨੇ ਦੱਸਿਆ ਕਿ ਅਪ੍ਰੈਲ 2014 'ਚ ਉਸ ਦਾ ਵਿਆਹ ਉਕਤ ਮੁਲਜ਼ਮ ਦੀਪਕ ਕੁਮਾਰ ਨਾਲ ਪੂਰੇ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਵਿਆਹ ਤੋਂ ਬਾਅਦ ਮੁਲਜ਼ਮ ਉਸ ਨੂੰ ਹੋਰ ਦਾਜ ਦੀ ਮੰਗ ਨੂੰ ਲੈ ਕੇ ਪ੍ਰੇਸ਼ਾਨ ਕਰਨ ਲੱਗਾ, ਜਦੋਂ ਉਸ ਨੇ ਉਸ ਦੀਆਂ ਮੰਗਾਂ ਦਾ ਵਿਰੋਧ ਕੀਤਾ ਤਾਂ ਉਸ ਦੇ ਪਤੀ ਨੇ ਘਰੋਂ ਕੱਢ ਦਿੱਤਾ। ਪੁਲਸ ਨੇ ਉਕਤ ਦੋਵਾਂ ਮਾਮਲਿਆਂ 'ਚ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


Related News