ਪੰਜਾਬ ਦੀਆਂ ਖਾਸ ਖਬਰਾਂ ਲਈ ਦੇਖੋ ਜਗ ਬਾਣੀ ਖਬਰਨਾਮਾ

08/19/2017 10:43:31 PM

ਚੰਡੀਗੜ੍ਹ— ਲੰਬੀ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਗੁਆਂਢੀ ਪਹਾੜੀ ਸੂਬਿਆਂ ਨੂੰ ਖਾਸ ਰਿਆਇਤਾਂ ਤੇ ਟੈਕਸ 'ਚ ਛੋਟ ਦੇਣ ਦੇ ਫੈਸਲੇ 'ਤੇ ਵੱਡਾ ਬਿਆਨ ਦਿੱਤਾ ਹੈ। ਬਾਦਲ ਨੇ ਕੇਂਦਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਖਿਲਾਫ ਸਾਜ਼ਿਸ਼ ਦੱਸਿਆ ਹੈ।
ਗੁਰਦਾਸਪੁਰ ਦੇ ਪਿੰਡ ਮੋਖੇ 'ਚ ਵਿਆਹੁਤਾ ਨਵਨੀਤ ਕੌਰ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਧੀ ਨੂੰ ਦਾਜ ਦੀ ਖਾਤਿਰ ਸਹੁਰੇ ਪਰਿਵਾਰ ਵੱਲੋਂ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News