ਮਾਸੂਮ ਬੱਚੀ ਨੂੰ ਵਰਗਲਾ ਕੇ ਜ਼ਬਰ ਜਨਾਹ ਦੀ ਕੋਸ਼ਿਸ਼, ਦੋਸ਼ੀ ਫਰਾਰ

Sunday, Jun 17, 2018 - 03:29 PM (IST)

ਮਾਸੂਮ ਬੱਚੀ ਨੂੰ ਵਰਗਲਾ ਕੇ ਜ਼ਬਰ ਜਨਾਹ ਦੀ ਕੋਸ਼ਿਸ਼, ਦੋਸ਼ੀ ਫਰਾਰ

ਬਠਿੰਡਾ (ਬਲਵਿੰਦਰ) - ਭੁੱਚੋ ਮੰਡੀ 'ਚ ਇਕ ਵਿਅਕਤੀ ਵਲੋਂ ਇਕ ਮਾਸੂਮ ਬੱਚੀ ਨੂੰ ਵਰਗਲਾ ਕੇ ਉਸ ਨਾਲ ਜ਼ਬਰ ਜਨਾਹ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉਕਤ ਦੋਸ਼ੀ ਮਾਸੂਮ ਬੱਚੀ ਨੂੰ ਇਕ ਇਮਾਰਤ 'ਚ ਲੈ ਗਿਆ, ਜਿਥੇ ਉਸ ਨਾਲ ਜ਼ਬਰ ਜਨਾਹ ਦੀ ਕੋਸ਼ਿਸ਼ ਕੀਤੀ। ਬੱਚੀ ਦੇ ਰੌਲਾ ਪਾਉਣ 'ਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਹ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਫਿਲਹਾਲ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Related News