ਪੰਜਾਬ ''ਚ ਸ਼ਰਮਨਾਕ ਘਟਨਾ, 19 ਸਾਲਾ ਵਿਦਿਆਰਥਣ ਨਾਲ ਟੱਪੀਆਂ ਹੱਦਾਂ

Saturday, Aug 24, 2024 - 06:37 PM (IST)

ਪੰਜਾਬ ''ਚ ਸ਼ਰਮਨਾਕ ਘਟਨਾ, 19 ਸਾਲਾ ਵਿਦਿਆਰਥਣ ਨਾਲ ਟੱਪੀਆਂ ਹੱਦਾਂ

ਤਰਨਤਾਰਨ (ਰਮਨ)-ਤਰਨਤਾਰਨ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜ਼ਿਲ੍ਹਾ ਪੁਲਸ ਨੇ 19 ਸਾਲਾ ਵਿਦਿਆਰਥਣ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 19 ਸਾਲਾ ਵਿਦਿਆਰਥਣ ਨੇ ਪੁਲਸ ਨੂੰ ਦਰਜ ਬਿਆਨ ਵਿਚ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਇਕ ਕਾਲਜ ਵਿਖੇ ਬੀ.ਸੀ.ਏ ਦੀ ਪੜ੍ਹਾਈ ਕਰ ਰਹੀ ਹੈ। ਰਜਿੰਦਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪੱਤੀ ਲੰਮਿਆਂ ਦੀ ਖਡੂਰ ਸਾਹਿਬ ਜੋ ਕਿ ਕਾਫੀ ਲੰਬੇ ਸਮੇਂ ਤੋਂ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਜੋ ਉਸ ਨੂੰ ਜ਼ਬਰਦਸਤੀ ਸਰੀਰਿਕ ਸਬੰਧ ਬਣਾਉਣ ਲਈ ਕਹਿੰਦਾ ਸੀ। 

ਇਹ ਵੀ ਪੜ੍ਹੋ-ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ

ਜਿਸ ਤੋਂ ਬਾਅਦ ਜ਼ਬਰਦਸਤੀ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਅੰਮ੍ਰਿਤਸਰ ਵਿਖੇ ਇਕ ਹੋਟਲ ’ਚ ਲੈ ਗਿਆ, ਜਿੱਥੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਰੀਰਿਕ ਸਬੰਧ ਬਣਾਉਂਦਾ ਰਿਹਾ ਤੇ ਉਸ ਨੂੰ ਧਮਕੀਆਂ ਦਿੰਦਾ ਰਿਹਾ। ਆਖਿਰ ਉਸਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ, ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 5 ਜਣੇ ਰਾਊਂਡਅਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News