ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਫਿਰ ਬਦਲੇਗਾ ਮੌਸਮ

Sunday, Oct 22, 2023 - 06:30 PM (IST)

ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਫਿਰ ਬਦਲੇਗਾ ਮੌਸਮ

ਚੰਡੀਗੜ੍ਹ : ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਕਾਰਨ ਪੰਜਾਬ ਵਿਚ ਇਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਦੱਸਿਆ ਗਿਆ ਹੈ ਕਿ ਮੀਂਹ ਦੇ ਬਾਵਜੂਦ ਤਾਪਮਾਨ ਵਿਚ ਜ਼ਿਆਦਾ ਫ਼ਰਕ ਨਹੀਂ ਪਵੇਗਾ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੱਜ ਰਾਤ ਦਿੱਲੀ-ਐੱਨ. ਸੀ. ਆਰ ਵਿਚ ਬੂੰਦਾਬਾਂਦੀ ਦੇ ਨਾਲ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ ਅਨੁਸਾਰ, ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਕੇਰਲ ਅਤੇ ਤਾਮਿਲਨਾਡੂ ’ਚ ਅੱਜ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ICICI ਬੈਂਕ ਨਾਲ ਆਨਲਾਈਨ 15 ਕਰੋੜ 47 ਲੱਖ ਰੁਪਏ ਦੀ ਠੱਗੀ

ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਪੱਛਮੀ ਰਾਜਸਥਾਨ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਦਰਮਿਆਨੇ ਤੋਂ ਹਲਕੇ ਮੀਂਹ ਦੀ ਸੰਭਾਵਨਾ ਹੈ। ਆਈ. ਐੱਮ. ਡੀ ਅਨੁਸਾਰ ਦੱਖਣ-ਪੱਛਮੀ ਅਰਬ ਸਾਗਰ ਵਿਚ 125-135 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾ ਚੱਲਣ ਦੀ ਸੰਭਾਵਨਾ ਹੈ, ਜੋ ਕਿ 150 ਕਿਲੋਮੀਟਰ ਪ੍ਰਤੀ ਘੰਟਾ ਤੱਕ ਵਧ ਸਕਦੀ ਹੈ। ਜਦੋਂ ਕਿ ਪੱਛਮੀ ਮੱਧ ਅਰਬ ਸਾਗਰ ਵਿਚ ਤੂਫ਼ਾਨੀ ਹਵਾਵਾਂ (ਹਵਾ ਦੀ ਰਫ਼ਤਾਰ 110-120 ਕਿਲੋਮੀਟਰ ਪ੍ਰਤੀ ਘੰਟਾ ਤੋਂ 135 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : 100 ਦਿਨ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਆਇਆ ਨਵਾਂ ਮੋੜ, ਮੈਡੀਕਲ ਰਿਪੋਰਟ ਨੇ ਉਡਾਏ ਹੋਸ਼

ਅੱਗੇ ਕਿਹੋ ਜਿਹਾ ਰਹੇਗਾ ਮੌਸਮ

ਮੌਸਮ ਵਿਭਾਗ ਮੁਤਾਬਕ ਐਤਵਾਰ ਤੋਂ ਬਾਅਦ ਅਗਲੇ 5 ਦਿਨ ਤਕ ਬਾਰਿਸ਼ ਦੇ ਆਸਾਰ ਨਹੀਂ ਹਨ। ਇਸ ਦੌਰਾਨ ਧੁੱਪ ਖਿੜੇਗੀ। ਪਰ ਇਸ ਦਾ ਅਸਰ ਪੰਜਾਬ ਦੇ ਤਾਪਮਾਨ ’ਤੇ ਜ਼ਿਆਦਾ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਦਾ ਨਿਊਨਤਮ ਤਾਪਮਾਨ 15 ਤੋਂ 20 ਡਿਗਰੀ ਦੇ ਦਰਮਿਆਨ ਰਹਿਣ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਕਰੀਬ ਰਹਿਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : ਵੱਡੀ ਕਾਰਵਾਈ, ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਸਣੇ 8 ਕੰਪਨੀਆਂ ਦੇ ਪਰਮਿਟ ਰੱਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News