ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ 72 ਹਜਾਰ 800 ਦੀ ਠੱਗੀ ਮਾਰਨ ਦੇ ਦੋਸ਼ ''ਚ 5 ਦੇ ਖਿਲਾਫ ਮਾਮਲਾ ਦਰਜ

Sunday, Aug 06, 2017 - 06:17 PM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ 72 ਹਜਾਰ 800 ਦੀ ਠੱਗੀ ਮਾਰਨ ਦੇ ਦੋਸ਼ ''ਚ 5 ਦੇ ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ - ਫਿਰੋਜ਼ਪੁਰ ਦੇ ਥਾਣਾ ਘੱਲ ਖੁਰਦ ਦੀ ਪੁਲਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਰੂਪ 'ਚ 10 ਲੱਖ 72 ਹਜ਼ਾਰ 800 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 5 ਲੋਕਾਂ ਦੇ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਲਖਵੀਰ ਕੌਰ ਪਤਨੀ ਗੁਰਭੇਜ ਸਿੰਘ ਵਾਸੀ ਮੁਦੱਕੀ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਤੇ ਬਿਆਨਾ 'ਚ ਦੱਸਿਆ ਕਿ ਅਰਵਿੰਦ ਅੰਸ਼ਿਤ, ਤਨਿਸ਼ ਅੰਸ਼ਿਤ ਵਾਸੀ ਮੋਹਾਲੀ, ਸ਼ਿਖਾ, ਰਿਧੀਮਾ ਅਤੇ ਗਰਿਮਾ ਨੇ ਮੈਸ: ਫੌਰਜਨ ਹੈਰੀਜੀਓਨ ਉਵਰਸੀਜ਼ ਕੰਸਲਟ ਪ੍ਰਾਈਵੇਟ ਲਿਮ: ਫਰਮ ਚੰਡੀਗੜ੍ਹ 'ਚ ਖੋਲੀ ਹੋਈ ਹੈ। ਸ਼ਿਕਾਇਤਕਰਤਾ ਦੇ ਅਨੁਸਾਰ ਨਾਮਜ਼ਦ ਵਿਅਕਤੀਆਂ ਨੇ ਉਸ ਨੂੰ ਤੇ ਉਸਦੇ ਪਰਿਵਾਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 7 ਲੱਖ 42 ਹਜ਼ਾਰ ਰੁਪਏ ਲਏ, ਪਰ ਨਾ ਤਾਂ ਉਸਨੂੰ ਤੇ ਉਸਦੇ ਪਰਿਵਾਰ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸ ਤੋਂ ਲਏ ਪੈਸੇ ਵਾਪਸ ਕੀਤੇ ਹਨ। 
ਦੂਸਰੇ ਮਾਮਲੇ 'ਚ ਏ. ਐੱਸ. ਆਈ. ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਗਰਗ ਪੁੱਤਰ ਚਿਮਨ ਲਾਲ ਵਾਸੀ ਮੁਦੱਕੀ ਨੇ ਵੀ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ 'ਚ ਇਸ ਫਰਮ ਦੇ 5 ਮੈਂਬਰਾਂ ਦੇ ਖਿਲਾਫ ਸ਼ਿਕਾਇਤ ਦਿੰਦੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 5 ਲੱਖ 30 ਹਜ਼ਾਰ 800 ਰੁਪਏ ਲਏ ਸਨ, ਪਰ ਅੱਜ ਤੱਕ ਉਸਨੂੰ ਨਾ ਤਾਂ ਵਿਦੇਸ਼ ਭੇਜਿਆ ਹੈ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਨਾਮਜ਼ਦ ਫਰਮ ਅਤੇ ਉਸਦੇ 5 ਸਾਥੀਆਂ ਦੇ ਖਿਲਾਫ ਥਾਣਾ ਘੱਲ ਖੁਰਦ 'ਚ ਧੋਖਾਦੇਹੀ ਦਾ ਮੁਕੱਦਮਾ ਦਰਜ ਕਰਦੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News