ਰਾਜਾਸਾਂਸੀ ਹਵਾਈ ਅੱਡੇ ਤੋਂ ਮਿਲੀ ਲੱਖਾਂ ਰੁਪਏ ਦੀ ਵਿਦੇਸ਼ੀ ਅਤੇ ਭਾਰਤੀ ਕਰੰਸੀ, ਇਕ ਯਾਤਰੀ ਗ੍ਰਿਫ਼ਤਾਰ

10/04/2022 12:50:48 PM

ਰਾਜਾਸਾਂਸੀ (ਰਾਜਵਿੰਦਰ ਹੁੰਦਲ) - ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਵਿਦੇਸ਼ੀ ਕਰੰਸੀ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਸਟਮ ਵਿਭਾਗ ਨੇ ਇੱਕ ਵਿਦੇਸ਼ੀ ਯਾਤਰੀ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਕੋਲੋਂ ਲੱਖਾਂ ਰੁਪਏ ਦੀ ਵਿਦੇਸ਼ੀ ਅਤੇ ਭਾਰਤੀ ਕਰੰਸੀ ਜ਼ਬਤ ਕੀਤੀ ਹੈ। ਕਸਟਮ ਵਿਭਾਗ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ : ਸੁਹਰਿਆਂ ਤੋਂ ਦੁਖੀ ਵਿਆਹੁਤਾ ਨੇ ਹੱਥੀਂ ਗੱਲ ਲਾਈ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ


rajwinder kaur

Content Editor

Related News