ਪੰਜਾਬ ''ਚ ਪਸਰਿਆ ਸੋਗ, ਵਿਦੇਸ਼ਾਂ ਨੇ ਲੈ ਲਈ ਪੰਜਾਬੀ ਨੌਜਵਾਨਾਂ ਦੀ ਜਾਨ

Tuesday, Sep 16, 2025 - 04:13 PM (IST)

ਪੰਜਾਬ ''ਚ ਪਸਰਿਆ ਸੋਗ, ਵਿਦੇਸ਼ਾਂ ਨੇ ਲੈ ਲਈ ਪੰਜਾਬੀ ਨੌਜਵਾਨਾਂ ਦੀ ਜਾਨ

ਪੰਜਾਬ ਡੈਸਕ- ਪੰਜਾਬ 'ਚ ਆਏ ਦਿਨ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਉੱਥੇ ਹੀ ਰੋਜ਼ਾਨਾ ਦਿਲ ਨੂੰ ਝੰਜੋੜ ਦੇਣ ਵਾਲੀਆਂ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਨਵਾਲੀਪੁਰ ਨਿਵਾਸੀ ਕਿਸਾਨ ਦੇ ਇਕਲੌਤੇ ਪੁੱਤ ਦੀ ਇੰਗਲੈਂਡ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਨੌਜਵਾਨ ਅਜੇ ਦੋ ਸਾਲ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਇੰਗਲੈਂਡ ਗਿਆ ਸੀ। ਲੋਕਾਂ ਨੇ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਪਰਿਵਾਰ ਨੇ ਆਪਣੇ ਇਕਲੌਤੇ 22 ਸਾਲਾ ਪੁੱਤ ਸੁਖਮਨਪ੍ਰੀਤ ਸਿੰਘ ਨੂੰ ਇੰਗਲੈਂਡ ਭੇਜਿਆ ਸੀ। ਲੰਘੀ ਸ਼ਾਮ ਜਦ ਸੁਖਮਨਪ੍ਰੀਤ ਸਿੰਘ ਆਪਣੇ ਸਾਥੀ ਨਾਲ ਡਿਊਟੀ ’ਤੇ ਜਾ ਰਿਹਾ ਸੀ ਤਾਂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਰਕੇ ਸੁਖਮਨਪ੍ਰੀਤ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਉੱਥੇ ਹੀ ਝਬਾਲ ਦੇ ਸਰਹੱਦੀ ਪਿੰਡ ਚੀਮਾ ਕਲਾਂ ਦੇ ਨੌਜਵਾਨ ਆਪਣੇ ਪਰਿਵਾਰ ਅਤੇ ਆਪਣੇ ਸੁਨਹਿਰੀ ਭਵਿੱਖ ਨੂੰ ਚੰਗੇਰਾ ਬਣਾਉਣ ਦੀ ਖਾਤਰ ਕੈਨੇਡਾ ਗਿਆ ਸੀ , ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਜੋ ਆਪਣੀ ਪਤਨੀ ਸਮੇਤ ਦੋ ਸਾਲ ਪਹਿਲਾਂ ਸਪਾਊਸ ਵੀਜ਼ੇ ’ਤੇ ਕੈਨੇਡਾ ਗਿਆ ਸੀ। ਨੌਜਵਾਨ ਹਰਸਿਮਰਨ ਸਿੰਘ ਮੌਤ ਦੀ ਖ਼ਬਰ ਸੁਣਦਿਆਂ ਹੀ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update

ਇਸ ਦੇ ਨਾਲ ਹੀ ਇਕ ਹੋਰ ਖ਼ਬਰ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆਈ ਹੈ। ਜਿਥੇ ਕੁੱਝ ਸਾਲ ਪਹਿਲਾਂ ਕੈਨੇਡਾ ਗਏ ਮਾਛੀਵਾੜਾ ਦਾ ਨੌਜਵਾਨ ਰਮਨਦੀਪ ਸਿੰਘ ਗਿੱਲ (40) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਮਨਦੀਪ ਸਿੰਘ ਗਿੱਲ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿੰਦਾ ਸੀ, ਜਿੱਥੇ ਉਸਦਾ ਆਪਣਾ ਕਾਰੋਬਾਰ ਸੀ। ਲੰਘੀ 12 ਸਤੰਬਰ ਨੂੰ ਉਸ ਨੂੰ ਛਾਤੀ 'ਚ ਦਰਦ ਹੋਣ ਲੱਗਾ ਅਤੇ ਉਸਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਉਸ ਨੇ ਦਮ ਤੋੜ ਦਿੱਤਾ।

PunjabKesari

ਇਹ ਵੀ ਪੜ੍ਹੋ- ਹਾਂਗਕਾਂਗ ਤੋਂ ਪੰਜਾਬ ਆਈ ਕੁੜੀ ਨੂੰ ਮੁੰਡਾ ਮਿਲਣ ਦੀ ਕਰਦਾ ਸੀ ਜ਼ਿੱਦ, ਜਦੋਂ ਮਿਲਣ ਗਈ ਤਾਂ...

ਇਸ ਤੋਂ ਇਲਾਵਾ ਭੋਗਪੁਰ ਅਧੀਨ ਆਉਂਦੇ ਪਿੰਡ ਚਾਹੜਕੇ ਵਾਸੀ ਦੀਪ ਸਿੰਘ ਤੇ ਅਮਰਜੀਤ ਕੌਰ ਦਾ ਪੁੱਤਰ ਗੁਰਜੀਤ ਸਿੰਘ ਭੰਗੂ (28), ਜੋ ਕਿ ਪੁਰਤਗਾਲ ਦੇ ਸ਼ਹਿਰ ਲਿਸਬਨ ਕਮਾਈ ਕਰਨ ਗਿਆ ਸੀ, ਦੀ ਸੜਕ ਹਾਦਸੇ ’ਚ ਮੌਤ ਹੋਣ ਦੀ ਖ਼ਬਰ ਮਿਲੀ। ਜਿਸ ਕਾਰਨ ਪੂਰੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News