ਵਿਦੇਸ਼ੀ ਪਿਸਟਲ ਅਤੇ ਕਾਰਤੂਸ ਸਮੇਤ ਇਕ ਗ੍ਰਿਫਤਾਰ

Wednesday, Aug 29, 2018 - 04:30 PM (IST)

ਵਿਦੇਸ਼ੀ ਪਿਸਟਲ ਅਤੇ ਕਾਰਤੂਸ ਸਮੇਤ ਇਕ ਗ੍ਰਿਫਤਾਰ

ਮੋਗਾ (ਆਜ਼ਾਦ) : ਮੋਗਾ ਪੁਲਸ ਵਲੋਂ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਪੁਲਸ ਨੇ ਇਕ ਵਿਦੇਸ਼ੀ ਪਿਸਟਲ ਸਮੇਤ ਇਕ ਲੜਕੇ ਨੂੰ ਕਾਬੂ ਕੀਤਾ। ਇਸ ਸਬੰਧ ਵਿਚ ਮਿਲੀ ਜਾਣਕਾਰੀ ਅਨੁਸਾਰ ਜਦੋਂ ਥਾਣਾ ਚੜਿੱਕ ਦੇ ਇੰਚਾਰਜ ਇੰਸਪੈਕਟਰ ਜਸਕਾਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਸੰਧੂਆਂ ਵਾਲਾ ਦੇ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਜਦੋਂ ਪੁਲਸ ਪਾਰਟੀ ਨੇ ਬਲਤੇਜ ਸਿੰਘ ਉਰਫ ਅੰਗਰੇਜ਼ ਸਿੰਘ ਨਿਵਾਸੀ ਪਿੰਡ ਸਿੰਘਾਂਵਲਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ ਜਾਪਾਨ ਦਾ ਬਣਿਆ 9 ਐੱਮ. ਐੱਮ. ਐੱਮ. ਦਾ ਇਕ ਪਿਸਟਲ ਅਤੇ ਤਿੰਨ ਕਾਰਤੂਸ ਬਰਾਮਦ ਹੋਏ, ਜਿਸ ਨੂੰ ਪੁਲਸ ਨੇ ਤੁਰੰਤ ਹਿਰਾਸਤ ਵਿਚ ਲੈ ਲਿਆ। 
ਥਾਣਾ ਮੁਖੀ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਜਾਪਾਨੀ ਪਿਸਟਲ ਉਸ ਨੂੰ ਕਿਥੋਂ ਮਿਲਿਆ ਅਤੇ ਕੌਣ ਦੇ ਕੇ ਗਿਆ ਸੀ, ਕਿਤੇ ਕਿਸੇ ਹੋਰ ਮਾਮਲੇ ਵਿਚ ਸ਼ਾਮਲ ਤਾਂ ਨਹੀਂ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


Related News