ਖ਼ਾਸ ਖ਼ਬਰ: ਵਿਦੇਸ਼ੀ ਮੁਸਾਫਰਾਂ ਦੇ ਹੁਣ ਨਹੀਂ ਹੋਣਗੇ ਕੋਰੋਨਾ ਟੈਸਟ, ਸਿਰਫ ਸ਼ੱਕੀ ਮਰੀਜ਼ਾਂ ਦੇ ਲਏ ਜਾਣਗੇ ਸੈਂਪਲ

Saturday, Feb 12, 2022 - 12:00 PM (IST)

ਅੰਮ੍ਰਿਤਸਰ (ਦਲਜੀਤ)- ਕੋਰੋਨਾ ਦੇ ਲਗਾਤਾਰ ਘੱਟ ਹੋ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਸਿਹਤ ਵਿਭਾਗ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਨੂੰ ਵਿਸ਼ੇਸ਼ ਰਾਹਤ ਦਿੱਤੀ ਹੈ। ਅੰਤਰਰਾਸ਼ਟਰੀ ਹਵਾਈ ਅੱੱਡੇ ਅੰਮ੍ਰਿਤਸਰ ’ਤੇ 14 ਫਰਵਰੀ ਤੋਂ 12 ਦੇਸ਼ਾਂ ਤੋਂ ਆਉਣ ਵਾਲੇ ਸਾਰੇ ਮੁਸਾਫਰਾਂ ਦੇ ਕੋਰੋਨਾ ਸੈਂਪਲ ਨਹੀਂ ਲਏ ਜਾਣਗੇ। ਸਗੋਂ ਉਨ੍ਹਾਂ ਮੁਸਾਫਰਾਂ ਦੇ ਸੈਂਪਲ ਲਈ ਜਾਣਗੇ, ਜਿਨ੍ਹਾਂ ਵਿਚ ਕੋਈ ਵਾਇਰਸ ਨਾਲ ਸਬੰਧਤ ਲੱਛਣ ਹੋਣਗੇ। ਇਸ ਤੋਂ ਇਲਾਵਾ ਵਿਭਾਗ ਵਲੋਂ ਪਾਜ਼ੇਟਿਵ ਆਉਣ ’ਤੇ ਮਰੀਜ਼ਾਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਵਿਚ ਸਥਿਤ ਘਰਾਂ ਵਿਚ ਇਕਾਂਤਵਾਸ ਵਿਚ ਰੱਖਿਆ ਜਾਵੇਗਾ, ਜਦੋਂਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਚ ਮਰੀਜ਼ਾਂ ਨੂੰ ਰੱਖਿਆ ਜਾਂਦਾ ਸੀ ਅਤੇ ਸਾਰੇ ਮੁਸਾਫ਼ਰਾਂ ਦੇ ਸੈਂਪਲ ਲਏ ਜਾਂਦੇ ਸਨ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼

ਜਾਣਕਾਰੀ ਅਨੁਸਾਰ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਭਾਰਤ ਸਰਕਾਰ ਵਲੋਂ ਇਟਲੀ ਅਤੇ ਹੋਰ 12 ਦੇਸ਼ਾਂ ਨੂੰ ਓਮੀਕ੍ਰੋਨ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਪਾਇਆ ਗਿਆ ਸੀ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਮੁਸਾਫਰਾਂ ਦੇ ਕੋਰੋਨਾ ਟੈਸਟ ਕੀਤੇ ਜਾਂਦੇ ਸਨ। ਸਿਹਤ ਵਿਭਾਗ ਵਲੋਂ ਹੁਣ ਕੋਰੋਨਾ ਦੇ ਘੱਟ ਹੋ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਜਿੱਥੇ 12 ਦੇਸ਼ਾਂ ਨੂੰ ਵਾਇਰਸ ਨਾਲ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਤੋਂ ਬਾਹਰ ਕੱਢ ਦਿੱਤਾ ਹੈ, ਉਥੇ ਮੁਸਾਫਰਾਂ ਨੂੰ ਵਿਸ਼ੇਸ਼ ਰਾਹਤ ਦਿੱਤੀ ਹੈ। ਸਿਵਲ ਸਰਜਨ ਚਰਨਜੀਤ ਸਿੰਘ ਨੇ ਦੱਸਿਆ ਕਿ 14 ਫਰਵਰੀ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਮੁਸਾਫ਼ਰਾਂ ਦੇ ਟੈਸਟ ਹੁਣ ਨਹੀਂ ਕੀਤੇ ਜਾਣਗੇ, ਜਿਨ੍ਹਾਂ ਮੁਸਾਫ਼ਰਾਂ ਵਿਚ ਖਾਂਸੀ, ਜ਼ੁਕਾਮ, ਬੁਖ਼ਾਰ ਦੇ ਲੱਛਣ ਹੋਣਗੇ, ਉਨ੍ਹਾਂ ਦੇ ਸੈਂਪਲ ਲਈ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

ਇਸ ਤੋਂ ਇਲਾਵਾ ਜੇਕਰ ਯਾਤਰੀ ਪਾਜ਼ੇਟਿਵ ਆ ਜਾਂਦਾ ਹੈ ਤਾਂ ਉਸ ਨੂੰ ਪੰਜਾਬ ਦੇ ਸਬੰਧਤ ਜ਼ਿਲ੍ਹੇ ਵਿਚ ਉਸ ਦੇ ਘਰ ਵਿਚ ਇਕਾਂਤਵਾਸ ਵਿਚ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਵਿਦੇਸ਼ ਤੋਂ ਆਉਣ ਵਾਲੇ ਯਾਤਰੀ ਉਨ੍ਹਾਂ ਦੀ ਨਿਗਰਾਨੀ ਵਿਚ ਹਨ। 10 ਦਿਨ ਲਈ ਇਕਾਂਤਵਾਸ ਵਿਚ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹੋਟਲ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ ਪਾਜ਼ੇਟਿਵ ਮੁਸਾਫਰਾਂ ਨੂੰ ਇਕਾਂਤਵਾਸ ਵਿਚ ਰੱਖਿਆ ਜਾਂਦਾ ਸੀ, ਜੇਕਰ ਉਹ ਜ਼ਿਆਦਾ ਗੰਭੀਰ ਸਨ ਤਾਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਲਈ ਭੇਜਿਆ ਜਾਂਦਾ ਸੀ। 

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਇਟਲੀ ਤੋਂ ਆਈ ਫਲਾਈਟ ’ਚ 4 ਮਰੀਜ਼ ਪਾਜ਼ੇਟਿਵ
ਇਟਲੀ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਆਏ ਫਲਾਈਟ ਵਿਚ 4 ਯਾਤਰੀ ਪਾਜ਼ੇਟਿਵ ਪਾਏ ਗਏ ਹਨ। ਇਹ ਯਾਤਰੀ ਤਿੰਨ ਹੁਸ਼ਿਆਰਪੁਰ ਅਤੇ ਇਕ ਕਪੂਰਥਲਾ ਨਾਲ ਸਬੰਧਤ ਹੈ। ਸਿਵਲ ਸਰਜਨ ਡਾ.ਚਰਨਜੀਤ ਸਿੰਘ ਨੇ ਦੱਸਿਆ ਕਿ ਮਰੀਜ਼ਾਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਵਿਚ ਭੇਜ ਦਿੱਤਾ ਗਿਆ ਹੈ। ਮਰੀਜ਼ਾਂ ਦੀ ਹਾਲਤ ਠੀਕ ਸੀ ਪਰ ਉਨ੍ਹਾਂ ਦਾ ਟੈਸਟ ਪਾਜ਼ੇਟਿਵ ਆਇਆ ਸੀ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਵਿਦੇਸ਼ ਦੀ ਧਰਤੀ ਤੋਂ 200 ਦੇ ਕਰੀਬ ਯਾਤਰੀ ਅੱਜ ਤੱਕ ਪਾਜ਼ੇਟਿਵ ਆਏ ਹਨ। ਏਅਰਪੋਰਟ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਕੋਰੋਨਾ ਲੱਛਣਾਂ ਵਾਲੇ ਮਰੀਜ਼ਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ

39 ਮਾਮਲੇ ਆਏ ਪਾਜ਼ੇਟਿਵ, 2 ਮਰੀਜ਼ਾਂ ਦੀ ਮੌਤ
ਸਿਵਲ ਸਰਜਨ ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ 3502 ਲੋਕਾਂ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ’ਚੋਂ 39 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਦੋ ਲੋਕਾਂ ਦੀ ਮੌਤ ਹੋਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਸਿਰਫ਼ 16 ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ’ਚੋਂ ਇਕ ਮਰੀਜ਼ ਆਈ.ਸੀ.ਯੂ. ਵਿਚ ਹੈ, ਜਦੋਂਕਿ 5 ਮਰੀਜ਼ ਆਕਸੀਜਨ ਸਪੋਰਟ ’ਤੇ ਹਨ। ਬਾਕੀ ਮਰੀਜ਼ਾਂ ਦੀ ਹਾਲਤ ਆਮ ਵਾਂਗ ਹੈ। ਜ਼ਿਲ੍ਹੇ ਵਿਚ ਹੁਣ ਐਕਟਿਵ ਕੇਸਾਂ ਦੀ ਗਿਣਤੀ 232 ਹੋ ਗਈ ਹੈ ਅਤੇ ਪਿਛਲੇ 24 ਘੰਟਿਆਂ ਵਿਚ 195 ਮਰੀਜ਼ ਤੰਦਰੁਸਤ ਹੋਏ ਹਨ। ਸ਼ਹਿਰੀ ਖੇਤਰਾਂ ਵਿਚ 2276 ਲੋਕਾਂ ਦੇ ਸੈਂਪਲ ਲਏ ਗਏ, ਜਿਨ੍ਹਾਂ ’ਚੋਂ 17 ਮਾਮਲੇ ਪਾਜ਼ੇਟਿਵ ਆਏ ਹਨ, ਜਦਕਿ ਪੇਂਡੂ ਖੇਤਰ ਵਿਚ 1226 ਲੋਕਾਂ ਦੇ ਸੈਂਪਲ ਲਏ ਗਏ, ਜਿਨ੍ਹਾਂ ’ਚੋਂ 22 ਮਾਮਲੇ ਪਾਜ਼ੇਟਿਵ ਆਏ ਹਨ। ਜਿਨ੍ਹਾਂ ਮਰੀਜ਼ਾਂ ਦੀ ਮੌਤ ਹੋਈ ਹੈ ਉਹ ਪੇਂਡੂ ਖੇਤਰ ਨਾਲ ਸਬੰਧਤ ਹਨ।

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)

22496 ਲੋਕਾਂ ਨੇ ਪਾਇਆ ਸੁਰੱਖਿਆ ਕਵਚ
ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ 300,000 ਤੋਂ ਜ਼ਿਆਦਾ ਲੋਕਾਂ ਨੂੰ ਵੈਕਸੀਨ ਲਗਾ ਦਿੱਤੀ ਗਈ ਹੈ। ਵਿਭਾਗ ਵਲੋਂ ਪਿਛਲੇ 24 ਘੰਟਿਆਂ ਵਿਚ 22496 ਲੋਕਾਂ ਨੂੰ ਵੈਕਸੀਨ ਲਗਾਈ ਗਈ ਹੈ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਕੋਰੋਨਾ ਦਾ ਸੁਰੱਖਿਆ ਕਵਚ ਪਹਿਨਾਇਆ ਜਾ ਰਿਹਾ ਹੈ। ਜਿਹਡ਼ੇ ਲੋਕ ਰਹਿ ਗਏ ਹਨ, ਉਨ੍ਹਾਂ ਨੂੰ 15 ਫਰਵਰੀ ਤੱਕ ਵੈਕਸੀਨ ਦੀ ਡੋਜ਼ ਲਗਾ ਦਿੱਤੀਆਂ ਜਾਣਗੀਆਂ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਜਿਨ੍ਹਾਂ ਲੋਕਾਂ ਨੇ ਹੁਣ ਤੱਕ ਵੈਕਸੀਨ ਨਹੀਂ ਲਗਵਾਈ ਹੈ ਉਹ ਜ਼ਰੂਰ ਵੈਕਸੀਨ ਲਵਾਉਣ, ਕਿਉਂਕਿ ਕੋਰੋਨਾ ਤੋਂ ਬਚਾਅ ਦਾ ਇਕਮਾਤਰ ਸਹਾਰਾ ਵੈਕਸੀਨ ਹੈ।

ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ

ਨੋਟ - ਇਸ ਸ਼ਰਮਨਾਕ ਘਟਨਾ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News