ਅੰਮ੍ਰਿਤਸਰ ''ਚ ਵਿਦੇਸ਼ੀ ਹਥਿਆਰਾਂ ਸਣੇ 5 ਗੈਂਗਸਟਰ ਗ੍ਰਿਫ਼ਤਾਰ

Sunday, Jan 17, 2021 - 10:46 PM (IST)

ਅੰਮ੍ਰਿਤਸਰ ''ਚ ਵਿਦੇਸ਼ੀ ਹਥਿਆਰਾਂ ਸਣੇ 5 ਗੈਂਗਸਟਰ ਗ੍ਰਿਫ਼ਤਾਰ

ਅੰਮ੍ਰਿਤਸਰ - ਅੰਮ੍ਰਿਤਸਰ ਦੇ ਥਾਣਾ ਵੱਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਪੰਜ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੱਲਾ ਦੇ ਐੱਸ. ਐੱਚ.ਓ. ਸੰਜੀਵ ਕੁਮਾਰ ਨੇ ਦੱਸਿਆ ਕਿ ਗੈਂਗਸਟਰ ਸੰਨੀ ਯਾਮਾ ਅਤੇ ਉਸ ਦੇ ਚਾਰ ਹੋਰ ਸਾਥੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ.ਓ. ਸੰਜੀਵ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਕੁੱਝ ਨੌਜਵਾਨ ਗੱਡੀ 'ਚ ਹਥਿਆਰ ਲੈ ਕੇ ਆ ਰਹੇ ਹਨ, ਇਸ ਦੀ ਇਤਲਾਹ ਮਿਲਦੇ ਹੀ ਪੁਲਸ ਨੇ ਵੱਲਾ ਚੌਂਕ ਨੇਡ਼ੇ ਨਾਕਾਬੰਦੀ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਏ. ਐੱਸ. ਆਈ., ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਦੱਸਿਆ ਕਿ ਨਾਕੇ ਦੌਰਾਨ ਜਦੋਂ ਪੁਲਸ ਨੇ ਇਕ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਰੁਕਣ ਦੀ ਬਜਾਏ, ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਮੁਸ਼ਤੈਦੀ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਦੋਂ ਪੁਲਸ ਨੇ ਇਨ੍ਹਾਂ ਦੀ ਤਲਾਸ਼ੀ ਤਾਂ ਉਕਤ ਪਾਸੋਂ ਵਿਦੇਸ਼ੀ ਹਥਿਆਰ ਤੇ 27 ਗੋਲੀਆਂ ਬਰਾਮਦ ਹੋਈਆਂ ਹਨ। ਪੁਲਸ ਨੇ ਉਕਤ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਵੱਡਾ ਝਟਕਾ, ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਵਿਰੋਧ 'ਚ 28 ਆਗੂਆਂ ਨੇ ਦਿੱਤੇ ਅਸਤੀਫ਼ੇ


author

Gurminder Singh

Content Editor

Related News