ਵਣ ਵਿਭਾਗ ਦੇ ਕਰਮਚਾਰੀਆਂ ''ਤੇ ਲਕੜੀ ਚੋਰਾਂ ਨੇ ਕੀਤਾ ਜਾਨਲੇਵਾ ਹਮਲਾ
Friday, Mar 22, 2019 - 05:31 PM (IST)

ਗੁਰਦਾਸਪੁਰ (ਬਿੱਟੂ) - ਗੁਰਦਾਸਪੁਰ ਦੇ ਪਿੰਡ ਅਠਵਾਲ 'ਚ ਵਣ ਵਿਭਾਗ ਦੇ ਕਰਮਚਾਰੀਆਂ 'ਤੇ ਲਕੜੀ ਚੋਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਕਾਰਨ ਵਣ ਵਿਭਾਗ ਦੇ ਬਲਾਕ ਅਧਿਕਾਰੀ ਅਤੇ ਗਾਰਡ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਅਠਵਾਲ 'ਚ ਬੀਤੀ ਦੇਰ ਰਾਤ ਲਕੜੀ ਚੋਰ ਕੁਹਾੜੇ ਨਾਲ ਹਰਗੋਬਿੰਦ ਰੋਡ 'ਤੇ ਲੱਗੇ ਦਰਖਤਾਂ ਨੂੰ ਕੱਟ ਰਹੇ ਸਨ। ਇਸ ਗੱਲ ਦੀ ਸੂਚਨਾ ਮਿਲਣ 'ਤੇ ਵਣ ਵਿਭਾਗ ਦੇ ਬਲਾਕ ਅਧਿਕਾਰੀ ਜਗਦੇਵ ਸਿੰਘ ਅਤੇ ਗਾਰਡ ਤਰਜੀਤ ਸਿੰਘ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ 'ਤੇ ਉਕਤ ਚੋਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।