ਮਾਮਲਾ ਜੰਗਲਾਤ ਵਿਭਾਗ ਦੇ ਕਰਮਚਾਰੀ ''ਤੇ ਹਮਲੇ ਦਾ, ਅਕਾਲੀ ਆਗੂ ਸਿਆਸੀ ਰੋਟੀਆਂ ਨਾ ਸੇਕਣ : ਧਰਮਸੌਤ

Friday, Jun 22, 2018 - 10:30 AM (IST)

ਪਟਿਆਲਾ/ ਰੱਖੜਾ (ਰਾਣਾ) — ਜੰਗਲਾਤ ਵਿਭਾਗ ਦੇ ਅਧਿਕਾਰੀ ਤੇ ਹੋਏ ਜਾਨ-ਲੇਵਾ ਹਮਲੇ ਤੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਆਗੂਆਂ ਵਲੋਂ ਕੀਤੀ ਜਾ ਰਹੀ ਦੂਸ਼ਣਬਾਜ਼ੀ ਨਾਲ ਸਿਆਸੀ ਰੋਟੀਆਂ ਸੇਕਣ ਦੀ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਲੋਕ-ਹਿੱਤਾਂ ਦੇ ਨਾਲ-ਨਾਲ ਜੰਗਲਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਲਈ ਅਕਾਲੀ-ਭਾਜਪਾ ਆਗੂ ਇਸ ਮਾਮਲੇ ਨੂੰ ਤੂਲ ਨਾ ਦੇਣ। ਜਿਹੜੇ ਵਿਅਕਤੀਆਂ ਨੇ ਵੀ ਅਧਿਕਾਰੀ 'ਤੇ ਹਮਲਾ ਕੀਤਾ ਹੈ, ਉਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਤੁਰੰਤ ਕਾਰਵਾਈ ਕੀਤੀ ਗਈ ਹੈ। ਜੋ ਸਾਡੇ ਵਿਭਾਗ ਦਾ ਅਧਿਕਾਰੀ ਜ਼ਖਮੀ ਹੋਇਆ ਹੈ, ਉਸ ਦੇ ਇਲਾਜ ਸਮੇਤ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੰਗਲਾਂ ਦੀ ਰਾਖੀ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਵਿਸ਼ੇਸ਼ ਕਿਸਮ ਦੀ ਟਰੇਨਿੰਗ ਦਿੱਤੀ ਜਾਵੇਗੀ। ਜੰਗਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਨਵੀਂ ਟੈਕਨਾਲੋਜੀ ਨਾਲ ਹਥਿਆਰਬੰਦ ਕਰਕੇ ਹਾਈਟੈੱਕ ਕੀਤਾ ਜਾਵੇਗਾ ਤਾਂ ਜੋ ਭਵਿੱਖ 'ਚ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਲੱਕੜ ਚੋਰ ਗਿਰੋਹ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੰਗਲਾਂ ਦੀ ਰਾਖੀ ਕਾਰਨ ਸਰਕਾਰ ਦਾ ਮੁੱਢਲਾ ਫਰਜ਼ ਹੈ। ਜੇਕਰ ਡਿਊਟੀ 'ਚ ਕੋਈ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦੀ ਤੁਰੰਤ ਵਿਭਾਗ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿ ਜੋ ਸਰਕਾਰਾਂ ਲੋਕ-ਹਿੱਤ ਲਈ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਅੜਚਣਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਅਕਾਲੀ-ਭਾਜਪਾ ਵਾਲੇ ਆਗੂ ਸਿਰਫ ਤੇ ਸਿਰਫ ਸਿਆਸੀ ਲਾਹਾ ਲੈਣ ਲਈ ਬਿਆਨਬਾਜ਼ੀ ਕਰਦੇ ਰਹਿੰਦੇ ਹਨ।
ਉਨ੍ਹਾਂ ਨੇ ਆਪਣੀ ਸਰਕਾਰ ਸਮੇਂ ਜੰਗਲਾਤ ਕਰਮਚਾਰੀਆਂ ਸਮੇਤ ਹੋਰ ਵਿਭਾਗਾਂ ਦੇ ਕਰਮਚਾਰੀਆਂ 'ਤੇ ਹੋਏ ਹਮਲਿਆਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਸੀ। ਇਸ ਲਈ ਕਾਰਵਾਈ ਨਹੀਂ ਕੀਤੀ ਸੀ। ਇਸ ਲਈ ਅਕਾਲੀ-ਭਾਜਪਾ ਆਗੂਆਂ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾਂ ਫੇਰ ਲੈਣ ਚਾਹੀਦਾ ਹੈ।  


Related News