ਜੰਗਲਾਤ ਵਿਭਾਗ ਨੇ ਜੰਗਲਾਂ ਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

Monday, Dec 08, 2025 - 05:00 PM (IST)

ਜੰਗਲਾਤ ਵਿਭਾਗ ਨੇ ਜੰਗਲਾਂ ਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

ਚੰਡੀਗੜ੍ਹ : ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ 'ਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿਭਾਗ ਨੇ ਪੰਜਾਬ ਵਿੱਚ ਹਰਿਆਵਲ ਨੂੰ ਵਧਾਉਣ ਦੇ ਆਪਣੇ ਯਤਨਾਂ ਤਹਿਤ ਸੂਬੇ ਭਰ 'ਚਵੱਖ-ਵੱਖ ਯੋਜਨਾਵਾਂ ਅਧੀਨ ਬੂਟੇ ਲਗਾਏ ਹਨ। ਕਈ ਨਵੀਆਂ ਪਹਿਲ ਕਦਮੀਆਂ ਤਹਿਤ 12,55,700 ਬੂਟੇ ਲਗਾਏ ਗਏ ਹਨ।

ਇਨ੍ਹਾਂ 'ਚ ਸ਼ਹਿਰੀ ਜੰਗਲਾਤ ਅਧੀਨ ਲਗਾਏ ਗਏ 3,31,000 ਪੌਦੇ ਸ਼ਾਮਲ ਹਨ, ਜਿਨ੍ਹਾਂ ਵਿੱਚ ਸੰਸਥਾਗਤ ਜ਼ਮੀਨ ’ਤੇ ਪੌਦੇ ਲਗਾਉਣਾ ਅਤੇ ਐਗਰੋ ਫਾਰੈਸਟਰੀ (ਲਿੰਕ ਸੜਕਾਂ ਦੇ ਨਾਲ ਲਗਦੇ  ਦੇ ਖੇਤਾਂ 'ਚ ਇੱਕ ਕਤਾਰ 'ਚ ਪੌਦੇ ਲਗਾਉਣਾ), 2,50,000 ਪੋਪਲਰ/ਡਰੇਕ ਅਤੇ 3,00,000 ਸਫੈਦੇ ਦੇ ਰੁੱਖ ਸ਼ਾਮਿਲ ਹਨ। ਇਸ ਤੋਂ ਇਲਾਵਾ, ਕੰਡਿਆਲੀ ਤਾਰ ਲਗਾ ਕੇ ਪਵਿੱਤਰ ਵਣ ਵਿਕਸਿਤ ਕਰਨ ਦੇ ਨਾਲ-ਨਾਲ ਕੰਡਿਆਲੀ ਤਾਰ ਨਾਲ ‘ਨਾਨਕ ਬਗੀਚੀਆਂ’ ਵਿਕਸਿਤ ਕਰਨ ਦੇ ਹਿੱਸੇ ਵਜੋਂ 20,800 ਪੌਦੇ ਲਗਾਏ ਗਏ ਹਨ। ਇਸ ਦੇ ਨਾਲ ਹੀ ਉਦਯੋਗਿਕ ਸੰਸਥਾਨਾਂ ਵਿਖੇ 46,500 ਬੂਟੇ ਲਗਾਏ ਗਏ ਹਨ, ਜਦੋਂ ਕਿ ਸਕੂਲਾਂ 'ਚ 1,44,500 ਬੂਟੇ ਲਗਾਏ ਗਏ ਹਨ। ਇਸ ਤੋਂ ਇਲਾਵਾ 1,62,900 ਲੰਬੇ ਪੌਦੇ ਵੀ ਲਗਾਏ ਗਏ ਹਨ। 

ਬੂਟੇ ਲਗਾਉਣ ਦਾ ਉਦੇਸ਼ ਰਾਜ 'ਚ ਸਾਰੀਆਂ ਉਪਲੱਬਧ ਜ਼ਮੀਨਾਂ ’ਤੇ ਵੱਧ ਤੋਂ ਵੱਧ ਗਿਣਤੀ 'ਚ ਪੌਦੇ ਲਗਾ ਕੇ ਜ਼ਿਆਦਾ ਤੋਂ ਜ਼ਿਆਦਾ ਰਕਬੇ ਨੂੰ ਹਰਿਆਲੀ ਹੇਠ ਲਿਆਉਣਾ, ਨਰਸਰੀਆਂ ਵਧਾਉਣਾ, ਜੰਗਲਾਤ ਹੇਠਲਾ ਰਕਬਾ ਵਧਾਉਣ ਲਈ ਰਾਜ ਸਰਕਾਰ ਦੀਆਂ ਪਹਿਲ ਕਦਮੀਆਂ ਬਾਰੇ ਲੋਕਾਂ 'ਚ ਜਾਗਰੂਕਤਾ ਪੈਦਾ ਕਰਨਾ, ਬੂਟਿਆਂ ਦੀ ਸੁਰੱਖਿਆ ਲਈ ਜ਼ਰੂਰੀ ਪ੍ਰਬੰਧ ਕਰਨਾ, ਸੂਬੇ 'ਚ ਜੰਗਲ ਜਾਗਰੂਕਤਾ ਪਾਰਕਾਂ ਦੀ ਸਥਾਪਨਾ ਅਤੇ ਰੱਖ-ਰਖਾਅ ਕਰਨਾ ਅਤੇ ਜੰਗਲਾਤ ਖੋਜ ਦੇ ਨਾਲ-ਨਾਲ ਸਿਖਲਾਈ ਗਤੀਵਿਧੀਆਂ ਕਰਨਾ ਹੈ।
 


author

Babita

Content Editor

Related News