ਜੰਗਲਾਤ ਕਰਮਚਾਰੀਆਂ ਨੇ ਘੇਰੀ ਕੈਬਨਿਟ ਮੰਤਰੀ ਧਰਮਸੋਤ ਦੀ ਕੋਠੀ (ਵੀਡੀਓ)
Sunday, Jul 01, 2018 - 09:44 AM (IST)
ਨਾਭਾ (ਰਾਹੁਲ ਖੁਰਾਣਾ) - ਨਾਭਾ 'ਚ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕਰਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਰਮਚਾਰੀਆਂ ਦੀ ਮੰਗ ਹੈ ਕਿ ਉਹ 25 ਸਾਲਾਂ ਤੋਂ ਡੇਲੀਬੇਸ 'ਤੇ ਕੰਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਪੱਕੇ ਕਰਕੇ ਪੈਅ ਕਮੀਸ਼ਨ 'ਚ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਪਿਛਲੇ 3 ਮਹੀਨਿਆਂ ਤੋਂ ਰੁਕੀਆਂ ਤਕਖਾਹਾਂ ਦਿੱਤੀਆਂ ਜਾਣ।
ਇਸ ਮੌਕੇ ਸਾਧੂ ਸਿੰਘ ਧਰਮਸੋਤ ਦੇ ਨਿੱਜੀ ਸਲਾਹਕਾਰ ਨੇ ਕਰਮਚਾਰੀਆਂ ਤੋਂ ਮੰਗ ਪੱਤਰ ਲੈ ਕੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਦੇ ਅੱਗੇ ਰੱਖ ਕੇ ਜਲਦੀ ਪੂਰਾ ਕਰਵਾਇਆ ਜਾਵੇਗਾ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।
