ਵੱਡੀ ਖ਼ਬਰ : ਅਕਾਲੀ ਦਲ ਵਲੋਂ ਜਥੇਬੰਧਕ ਢਾਂਚੇ ਦਾ ਗਠਨ, ਕੋਰ ਕਮੇਟੀ ਦਾ ਵੀ ਹੋਇਆ ਐਲਾਨ

Wednesday, Nov 30, 2022 - 06:32 PM (IST)

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਤੋਂ ਬਾਅਦ ਝੂੰਦਾ ਕਮੇਟੀ ਦੀ ਸਿਫਾਰਸ਼ ’ਤੇ ਭੰਗ ਕੀਤੇ ਗਏ ਜਥੇਬੰਧਕ ਢਾਂਚੇ ਦਾ ਅਕਾਲੀ ਦਲ ਵਲੋਂ ਮੁੜ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਵਲੋਂ ਅੱਠ ਮੈਂਬਰੀ ਐਡਵਾਇਜ਼ਰੀ ਕਮੇਟੀ ਦੇ ਨਾਲ-ਨਾਲ ਪਾਰਟੀ ਦੀ ਕੋਰ ਕਮੇਟੀ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਜਥੇਬੰਧਕ ਢਾਂਚੇ ਵਿਚ ਸਭ ਤੋਂ ਉਮਰ ਦਰਾਜ ਆਗੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਮੁੱਖ ਸਰਪ੍ਰਸਤ ਜਦਕਿ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉੱਪ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੋਇਆ ਇਹ ਐਲਾਨ

ਇਸ ਤੋਂ ਇਲਾਵਾ ਅੱਠ ਮੈਂਬਰੀ ਸਲਾਹਕਾਰ ਕਮੇਟੀ ਵਿਚ ਚਰਨਜੀਤ ਸਿੰਘ ਅਟਵਾਲ, ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਵੀਰ ਸਿੰਘ ਲੋਪੋਕੇ, ਵਰਿੰਦਰ ਸਿੰਘ ਬਾਜਵਾ ਅਤੇ ਜਰਨੈਲ ਸਿੰਘ ਵਾਹਿਦ ਨੂੰ ਸ਼ਾਮਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਬੀ. ਐੱਸ. ਐੱਫ. ਦੇ ਜਵਾਨ ਦੀ ਕਰਤੂਤ, ਅਫਸਰ ਨਾਲ ਬਣਾਓ ਸੰਬੰਧ ਨਹੀਂ ਤਾਂ ਫਸਾਵਾਂਗੇ ਦੇਸ਼ ਧ੍ਰੋਹ ਦੇ ਕੇਸ ’ਚ

ਕਿਸ ਨੂੰ ਮਿਲੀ ਕੋਰ ਕਮੇਟੀ ਵਿਚ ਜਗ੍ਹਾ

ਐੱਸ. ਜੀ. ਪੀ. ਸੀ. ਪ੍ਰਧਾਨ, ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਸਕਿੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਜਨਮੇਜਾ ਸਿੰਘ ਸੇਖੋਂ, ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ, ਪ੍ਰਧਾਨ ਇਸਤਰੀ ਅਕਾਲੀ ਦਲ,  ਐੱਨ. ਕੇ. ਸ਼ਰਮਾ, ਇਕਬਾਲ ਸਿੰਘ ਝੂੰਦਾ, ਡਾ. ਸੁਖਵਿੰਦਰ ਸਿੰਘ ਸੁੱਖੀ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਲਖਵੀਰ ਸਿੰਘ ਲੋਧੀਨੰਗਲ, ਸੁਨੀਤਾ ਚੌਧਰੀ ਅਤੇ ਪ੍ਰਧਾਨ ਯੂਥ ਅਕਾਲੀ ਦਲ ਨੂੰ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਲਾਰੈਂਸ ਦੇ ਕਰੀਬੀ ਰਵੀ ਰਾਜਗੜ੍ਹ ਨੇ 2010 ’ਚ ਰੱਖਿਆ ਸੀ ਅਪਰਾਧ ਦੀ ਦੁਨੀਆਂ ’ਚ ਕਦਮ, ਇੰਝ ਬਣਿਆ ਵੱਡਾ ਗੈਂਗਸਟਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News