ਲੋਕ ਸਭਾ ਚੋਣਾਂ : ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਕਮੇਟੀਆਂ ਦਾ ਗਠਨ

Wednesday, Mar 13, 2024 - 06:38 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ.) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐੱਮ.ਸੀ.ਐੱਮ.ਸੀ. ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ’ਚ 4 ਮੈਂਬਰ ਹੋਣਗੇ। ਐੱਮ.ਸੀ.ਐੱਮ.ਸੀ. ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਹੋਣਗੇ ਜਦਕਿ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪ੍ਰੈੱਸ ਇਨਫਾਰਮੇਸ਼ਨ ਬਿਊਰੋ (ਪੀ.ਆਈ.ਬੀ.) ਵੱਲੋਂ ਨਾਮਜਦ ਡੀ. ਜੀ./ਏ. ਡੀ. ਜੀ. ਪੱਧਰ ਦੇ ਅਧਿਕਾਰੀ ਨੋਡਲ ਅਫ਼ਸਰ ਹੋਣਗੇ। 3 ਮੈਂਬਰਾਂ ’ਚ ਵਧੀਕ ਡਾਇਰੈਕਟਰ ਸੀ.ਬੀ.ਸੀ. ਚੰਡੀਗੜ੍ਹ ਬਲਜੀਤ ਸਿੰਘ, ਭਾਰਤੀ ਚੋਣ ਕਮਿਸ਼ਨ ਵੱਲੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕੇ ’ਚ ਨਿਯੁਕਤ ਆਬਜ਼ਰਬਰ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਵੱਲੋਂ ਨਾਮਜ਼ਦ ਮੈਂਬਰ ਵਿਨੋਦ ਕੋਹਲੀ ਸ਼ਾਮਲ ਹਨ।

ਇਹ ਵੀ ਪੜ੍ਹੋ : ਲੋਕ ਸਭ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਹੁਕਮ

ਇਸੇ ਤਰ੍ਹਾਂ ਸਰਟੀਫਿਕੇਸ਼ਨ ਆਫ਼ ਐਡਵਰਟਾਈਜ਼ਮੈਂਟ ਕਮੇਟੀ ਦੇ ਚੇਅਰਮੈਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਹੋਣਗੇ। ਜਦਕਿ ਮੈਂਬਰਾਂ ’ਚ ਵਧੀਕ ਡਾਇਰੈਕਟਰ ਸੀ.ਬੀ.ਸੀ. ਚੰਡੀਗੜ੍ਹ ਬਲਜੀਤ ਸਿੰਘ, ਪ੍ਰੈਸ ਇਨਫਰਮੇਸ਼ਨ ਬਿਊਰੋ ਵੱਲੋਂ ਨਾਮਜਦ ਡੀ. ਜੀ./ਏ. ਡੀ. ਜੀ. ਪੱਧਰ ਦਾ ਅਧਿਕਾਰੀ ਅਤੇ ਫਤਿਹਗੜ੍ਹ ਸਾਹਿਬ ਪਾਰਲੀਮਾਨੀ ਹਲਕੇ ਦੇ ਰਿਟਰਨਿੰਗ ਅਧਿਕਾਰੀ ਸ਼ਾਮਲ ਹਨ। ਸਿਬਿਨ ਸੀ ਨੇ ਦੱਸਿਆ ਕਿ ਐੱਮ.ਸੀ.ਐੱਮ.ਸੀ. ਕਮੇਟੀ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੇ ਹੁਕਮਾਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇ ਅਤੇ ਇਸ਼ਤਿਹਾਰਾਂ ਦੀ ਤਸਦੀਕ ਤੇ ਪੇਡ ਨਿਊਜ਼ ਦੀ ਜਾਂਚ ਬਾਰੇ ਬਣਾਈ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਐੱਮ.ਸੀ.ਐੱਮ.ਸੀ.   ਦੇ ਫੈਸਲਿਆਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇਸਾਂ ਦਾ ਨਿਪਟਾਰਾ ਕਰੇਗੀ। ਇਸ ਤੋਂ ਇਲਾਵਾ ਜਿਨ੍ਹਾਂ ਕੇਸਾਂ ’ਚ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਦਾ ਨਿਪਟਾਰਾ ਵੀ ਇਹ ਕਮੇਟੀ ਕਰੇਗੀ। ਦੂਜੇ ਪਾਸੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਸਿਆਸੀ ਪਾਰਟੀਆਂ ਅਤੇ ਸੰਸਥਾਵਾਂ ਦੀਆਂ ਇਸ਼ਤਿਹਾਰਾਂ ਸਬੰਧੀ ਅਰਜ਼ੀਆਂ ਦਾ ਨਿਪਟਾਰਾ ਕਰੇਗੀ।

ਇਹ ਵੀ ਪੜ੍ਹੋ : ਨੇਤਰਹੀਣਾਂ ਤੇ ਦਿਵਿਆਂਗਜਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ 

ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ
ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਇਹ ਸੈੱਲ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀ. ਵੀ. ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ’ਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਪੇਸ਼ੇਵਰ ਸੋਸ਼ਲ ਮੀਡੀਆ ਮਾਹਿਰਾਂ ਰਾਹੀਂ ਸਾਰੇ ਅਖ਼ਬਾਰਾਂ, ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਸਾਈਟਾਂ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕਰ ਰਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਇੱਥੋਂ ਹੀ ਲੋਕ ਸਭਾ ਚੋਣਾਂ-2024 ਬਾਬਤ ਜ਼ਰੂਰੀ ਜਾਣਕਾਰੀਆਂ ਅਤੇ ਸੂਚਨਾਵਾਂ ਮੀਡੀਆ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਜ਼ਾਬਤੇ ਤੋਂ ਬਾਅਦ ਵੀ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ : ਬਿਜਲੀ ਮੰਤਰੀ ਦਾ ਵੱਡਾ ਬਿਆਨ, 71 ਲੱਖ ਘਰੇਲੂ ਖ਼ਪਤਕਾਰਾਂ ਦਾ ਆਇਆ ਜ਼ੀਰੋ ਬਿੱਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News