ਸਾਬਕਾ AIG ਰਾਜਜੀਤ ਸਿੰਘ ਨੂੰ ਹਾਈਕੋਰਟ ਦਾ ਵੱਡਾ ਝਟਕਾ, ਜ਼ਮਾਨਤ ਅਰਜ਼ੀ ਕੀਤੀ ਰੱਦ

Thursday, Aug 03, 2023 - 06:20 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕਟ ਮਾਮਲੇ ’ਚ ਦੋਸ਼ੀ ਏ. ਆਈ. ਜੀ. ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਰਾਜਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਰਾਜਜੀਤ ਸਿੰਘ ਨੂੰ ਪੁਲਸ ਸਾਹਮਣੇ ਸਰੰਡਰ ਕਰਨਾ ਪਵੇਗਾ। ਪੁਲਸ ਸਮੇਤ ਵਿਜੀਲੈਂਸ ਟੀਮ ਪਹਿਲਾਂ ਹੀ ਰਾਜਜੀਤ ਸਿੰਘ ਦੀ ਭਾਲ ’ਚ ਜੁੱਟੀ ਹੋਈ ਹੈ ਪਰ ਰਾਜਜੀਤ ਸਿੰਘ ਉਸ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਤੋਂ ਹੀ ਫ਼ਰਾਰ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਉਸ ਖ਼ਿਲਾਫ਼ ਲੁਕ ਆਊਟ ਨੋਟਿਸ ਜਾਰੀ ਕਰ ਚੁੱਕੀ ਹੈ।

ਇਹ ਵੀ ਪੜ੍ਹੋ : CM ਮਾਨ ਨੇ ਮਨਪ੍ਰੀਤ ਬਾਦਲ ਦਾ ਨਾਂ ਲਏ ਬਿਨਾਂ ਖਾਲੀ ਖਜ਼ਾਨੇ ਦਾ ਬਹਾਨਾ ਬਣਾਉਣ ਵਾਲੀਆਂ ਸਰਕਾਰਾਂ ’ਤੇ ਸਾਧਿਆ ਨਿਸ਼ਾਨਾ

ਇਸ ਮਾਮਲੇ ਸਬੰਧੀ ਹਾਈਕੋਰਟ ਨੇ ਬੀਤੇ ਬੁੱਧਵਾਰ ਨੂੰ ਸੁਣਵਾਈ ਕੀਤੀ ਸੀ। ਇਸ ਮਾਮਲੇ ’ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਮੁਲਜ਼ਮ ਹਨ। ਵਿਜੀਲੈਂਸ ਰਾਜਜੀਤ ਸਿੰਘ ਦੀ ਡਰੱਗ ਮਨੀ ਰਾਹੀਂ ਬਣਾਈ ਜਾਇਦਾਦ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੁਲਸ ਅਜੇ ਤੱਕ ਰਾਜਜੀਤ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।

ਇਹ ਵੀ ਪੜ੍ਹੋ UGC ਨੇ ਫਰਜ਼ੀ ਐਲਾਨੀਆਂ ਇਹ ਯੂਨੀਵਰਸਿਟੀਆਂ, ਡਿਗਰੀ ਪ੍ਰਦਾਨ ਕਰਨ ਦਾ ਅਧਿਕਾਰ ਕੀਤਾ ਖ਼ਤਮ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News