ਸਾਬਕਾ ਅਕਾਲੀ ਆਗੂ ਬੱਬੀ ਮਾਨ ਦੇ ਲੱਗੀ ਗੋਲ਼ੀ, ਹੋਈ ਮੌਤ
Friday, Oct 31, 2025 - 05:39 PM (IST)
ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਸਾਬਕਾ ਅਕਾਲੀ ਕੌਂਸਲਰ ਬੱਬੀ ਮਾਨ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਣ ਮੌਤ ਹੋ ਗਈ। ਸੂਤਰਾਂ ਮੁਤਾਬਕ ਬੱਬੀ ਮਾਨ ਨੇ ਅੱਜ ਬਾਅਦ ਦੁਪਹਿਰ ਆਪਣੇ ਘਰ ਵਿਚ ਸੀ ਅਤੇ ਉਸ ਨੇ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਆਤਮਹੱਤਿਆ ਦੇ ਕਾਰਨਾਂ ਦਾ ਫਿਲਹਾਲ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਮਾਨਸਾ ਜ਼ਿਲ੍ਹੇ ਵਿਚ ਕਈ ਥਾਈਂ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਬੱਬੀ ਮਾਨ ਅਕਾਲੀ ਦਲ ਦੀ ਸਰਕਾਰ ਦੌਰਾਨ ਕੌਂਸਲਰ ਰਹੇ ਸਨ ਅਤੇ ਅੱਜ ਉਨ੍ਹਾਂ ਨੇ ਆਪਣੀ ਰਿਹਾਇਸ਼ ਮਹਾਂਵੀਰ ਮੰਦਰ ਚੌਂਕ ਵਿਖੇ ਆਪਣੇ ਘਰ ਵਿਚ ਹੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਪੁਲਸ ਅਜੇ ਕਾਰਨਾਂ ਦੀ ਜਾਂਚ ਵਿਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : ਦਾਗਦਾਰ ਹੋਇਆ ਪਵਿੱਤਰ ਰਿਸ਼ਤਾ, ਪਤਨੀ ਛੱਡ ਗਈ ਤਾਂ ਪਤੀ ਨੇ ਸਕੀ ਧੀ ਨਾਲ ਹੀ...
