ਸਾਬਕਾ ਮੰਤਰੀ ਰਣਜੀਤ ਸਿੰਘ ਬਾਲੀਆ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Thursday, Feb 18, 2016 - 03:44 PM (IST)

 ਸਾਬਕਾ ਮੰਤਰੀ ਰਣਜੀਤ ਸਿੰਘ ਬਾਲੀਆ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ, ਹਰਜਿੰਦਰ) : ਪੰਜਾਬ ਦੇ ਸਾਬਕਾ ਮੰਤਰੀ ਰਣਜੀਤ ਸਿੰਘ ਬਾਲੀਆ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਪਿੰਡ ਬਾਲੀਆ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਬੇਟੇ ਹਰਜੋਤ ਸਿੰਘ ਬਾਲੀਆ ਨੇ ਦਿਖਾਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਮ੍ਰਿਤਕ ਦੇਹ ਤੇ ਫੁੱਲ ਮਾਲਾ ਅਰਪਣ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਪੰਜਾਬ ਪੁਲਸ ਵੱਲੋਂ ਸਰਕਾਰੀ ਸਨਮਾਨਾਂ ਨਾਲ  ਸਲਾਮੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਮੰਗਲਵਾਰ ਦੀ ਰਾਤ ਨੂੰ ਰਣਜੀਤ ਸਿੰਘ ਬਾਲੀਆ ਦਾ ਲੰਬੀ ਬੀਮਾਰੀ ਕਾਰਨ ਦਿਹਾਂਤ ਹੋ ਗਿਆ ਸੀ।  


author

Babita Marhas

News Editor

Related News