ਸਾਬਕਾ ਅਕਾਲੀ ਮੰਤਰੀ ਸਿਕੰਦਰ ਮਲੂਕਾ ਨੇ ਕੀਤੀ PM ਮੋਦੀ ਦੀ ਤਾਰੀਫ, ਨੂੰਹ ਬੀਜੇਪੀ ਤੋਂ ਲੜ ਰਹੀ ਹੈ ਲੋਕ ਸਭਾ ਚੋਣ
Sunday, May 26, 2024 - 02:21 AM (IST)
ਬਠਿੰਡਾ (ਸੁਖਵਿੰਦਰ) - ਨੂੰਹ ਪਰਮਪਾਲ ਕੌਰ ਮਲੂਕਾ ਅਤੇ ਪੁੱਤਰ ਗੁਰਪ੍ਰੀਤ ਮਲੂਕਾ ਦੇ ਭਾਜਪਾ ’ਚ ਸ਼ਾਮਿਲ ਹੋਣ ਅਤੇ ਪਰਮਪਾਲ ਕੌਰ ਮਲੂਕਾ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖੁੱਲ੍ਹ ਕਿ ਸਾਹਮਣੇ ਆਏ। ਉਨ੍ਹਾਂ ਇੱਕ ਵੀਡੀਓ ਜਾਰੀ ਕਰਦਿਆਂ ਮਲੂਕਾ ਨੇ ਨਾ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਸਗੋਂ ਅਸਿੱਧੇ ਤੌਰ ’ਤੇ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ।
ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਸਭ ਤੋਂ ਤਾਕਤਵਰ ਨੇਤਾ ਬਣ ਕਿ ਉਭਰੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਅੰਦਰ ਨਿਮਰਤਾ ਹੈ। ਸਿੱਖਾਂ ਦੇ ਕਿਸੇ ਵੀ ਧਾਰਮਿਕ ਸਮਾਗਮ ਦੌਰਾਨ ਉਹ ਕਦੇ ਵੀ ਗੁਰਦੁਆਰਾ ਸਾਹਿਬ ਜਾ ਕੇ ਸੇਵਾ ਕਰਨਾ ਨਹੀਂ ਭੁੱਲਦੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼੍ਰੀ ਕਰਤਾਰਪੁਰ ਲਾਂਘਾ ਖੋਲ੍ਹਕੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਕਰਕੇ ਸਿੱਖ ਕੌਮ ਲਈ ਮਹਾਨ ਕਾਰਜ ਕੀਤਾ ਹੈ।
ਇਹ ਵੀ ਪੜ੍ਹੋ- ਗੇਮਿੰਗ ਜ਼ੋਨ ਅੱਗ ਮਾਮਲਾ: ਰਾਸ਼ਟਰਪਤੀ ਤੇ PM ਮੋਦੀ ਨੇ ਪ੍ਰਗਟਾਇਆ ਦੁੱਖ, CM ਭੂਪੇਂਦਰ ਨੇ ਕੀਤਾ ਮੁਆਵਜ਼ੇ ਦਾ ਐਲਾਨ
ਮਲੂਕਾ ਨੇ ਕਿਹਾ ਕਿ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੇ ਅਨੇਕਾਂ ਲੜਾਈਆਂ ਲੜੀਆਂ ਹਨ ਅਤੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਪਰ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਕੋਈ ਇਨਾਮ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਨਾਲ ਲੜਨ ਦੀ ਬਜਾਏ ਸਿੱਖ ਕੌਮ ਨੂੰ ਇਕੱਠੇ ਬੈਠ ਕਿ ਆਪਣੇ ਹੱਕਾਂ ਦੀ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉੱਠ ਕਿ ਸਾਰੀਆਂ ਪਾਰਟੀਆਂ ਨੂੰ ਇਸ ਗੱਲਬਾਤ ਵਿਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਉਸ ਦਾ ਹੱਕ ਮਿਲਣਾ ਚਾਹੀਦਾ ਹੈ। ਮਲੂਕਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਨਹੀਂ ਕਰਨਗੇ ਅਤੇ ਭਾਈਚਾਰੇ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਗੇ।
ਵਰਨਣਯੋਗ ਹੈ ਕਿ ਜਦੋਂ ਤੋਂ ਭਾਜਪਾ ਨੇ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਬੰਠਡਾ ਤੋਂ ਉਮੀਦਵਾਰ ਐਲਾਨਿਆ ਹੈ, ਉਦੋਂ ਤੋਂ ਹੀ ਮਲੂਕਾ ਬਿਲਕੁਲ ਚੁੱਪ ਬੈਠੇ ਸਨ। ਮਲੂਕਾ ਨੇ ਨਾ ਤਾਂ ਅਕਾਲੀ ਦਲ ਲਈ ਪ੍ਰਚਾਰ ਕੀਤਾ ਅਤੇ ਨਾ ਹੀ ਆਪਣੀ ਨੂੰਹ ਤੇ ਭਾਜਪਾ ਆਗੂ ਪਰਮ ਕੌਰ ਲਈ ਵੋਟਾਂ ਮੰਗੀਆਂ। ਪਤਾ ਲੱਗਾ ਹੈ ਕਿ ਉਹ ਇਸ ਮੁੱਦੇ ਤੋਂ ਦੂਰ ਰਹਿਣ ਲਈ ਵਿਦੇਸ਼ ਗਏ ਸਨ ਪਰ ਹੁਣ ਉਨ੍ਹਾਂ ਨੇ ਉਕਤ ਵੀਡੀਓ ਜਾਰੀ ਕਰਕੇ ਆਪਣਾ ਪੱਖ ਲਗਭਗ ਢਾਹ ਲਿਆ ਹੈ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਦਾ ਵੱਡਾ ਐਲਾਨ, ਕਿਹਾ-ਸ੍ਰੀ ਹਰਿਮੰਦਰ ਸਾਹਿਬ ਨੂੰ ਬਣਾਇਆ ਜਾਵੇਗਾ ਗਲੋਬਲ ਸੈਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e